ਮੈਲਬੌਰਨ ਦੇ ਗੁਰੂ ਘਰ 'ਚ ਕਰਵਾਏ ਗਏ ਵਿਸ਼ੇਸ਼ ਹਫ਼ਤਾਵਾਰੀ ਸਮਾਗਮ
Wednesday, Aug 16, 2023 - 04:58 PM (IST)
ਮੈਲਬੌਰਨ (ਮਨਦੀਪ ਸਿੰਘ ਸੈਣੀ)- ਆਸਟ੍ਰੇਲੀਆ ਦੇ ਪ੍ਰਸਿੱਧ ਸ਼ਹਿਰ ਮੈਲਬੌਰਨ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਤਿਸੰਗ ਸਭਾ ਹੋਪਰਸ ਕ੍ਰੋਸਿੰਗ ਵਿਖੇ ਵਿਸੇਸ਼ ਹਫਤਾਵਾਰੀ ਸਮਾਗਮ ਕਰਵਾਏ ਗਏ। ਜਿਸ ਵਿੱਚ ਵਿਸੇਸ਼ ਤੌਰ 'ਤੇ ਪਹੁੰਚੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਕਰਨੈਲ ਸਿੰਘ ਜੀ ਵੱਲੋਂ ਪੂਰਾ ਹਫ਼ਤਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਸਮੇਂ ਦੌਰਾਨ ਭਾਈ ਰਾਜਬੀਰ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਦੇ ਰਾਗੀ ਜੱਥੇ ਅਤੇ ਗਿਆਨੀ ਸਤਨਾਮ ਸਿੰਘ ਜੀ ਤੁੜ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਹੋਪਰਸ ਕ੍ਰੋਸਿੰਗ ਵਲੋਂ ਵੀ ਹਾਜ਼ਰੀ ਭਰੀ ਗਈ।
ਪੜ੍ਹੋ ਇਹ ਅਹਿਮ ਖ਼ਬਰ-ਇਟਲੀ 'ਚ ਭਾਰਤੀਆਂ ਨੇ ਮਨਾਇਆ ਭਾਰਤ ਦਾ 77ਵਾਂ ਸੁਤੰਤਰਤਾ ਦਿਵਸ (ਤਸਵੀਰਾਂ)
ਐਤਵਾਰ ਦੇ ਵਿਸੇਸ਼ ਹਫ਼ਤਾਵਾਰੀ ਦੀਵਾਨ ਵਿੱਚ ਵਿਕਟੋਰੀਆ ਪੁਲਸ ਵੱਲੋਂ ਵਿਸੇਸ਼ ਸ਼ਮੂਲੀਅਤ ਕੀਤੀ ਗਈ। ਪੁਲਸ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਆਸਟ੍ਰੇਲੀਆ ਪੁਲਸ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕੇ ਸਾਡੀ ਪੁਲਸ ਆਸਟ੍ਰੇਲੀਆ ਵਿਚ ਰਹਿੰਦੇ ਹਰ ਕੌਮ ਦੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ।ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਆਰ ਪੀ ਸਿੰਘ, ਭਾਈ ਪ੍ਰੀਤਮ ਸਿੰਘ,ਉਸਤਾਦ ਭਾਈ ਪਰਮਜੀਤ ਸਿੰਘ ਜੀ,ਸੁਖਦੇਵ ਸਿੰਘ ਸਿੱਧੂ, ਭਾਈ ਗੁਰਜੀਤ ਸਿੰਘ,ਭਾਈ ਕਸ਼ਮੀਰ ਸਿੰਘ, ਮਨਦੀਪ ਸਿੰਘ ਬੇਦੀ, ਪਰਮਿੰਦਰ ਸਿੰਘ ਜੱਸਲ, ਰਾਜਦੀਪ ਸਿੰਘ ਰੰਧਾਵਾ, ਸੁਖਦੇਵ ਸਿੰਘ ਬਟਾਲਾ ਮਲਕੀਤ ਸਿੰਘ ਫੌਜੀ, ਧਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਨਵਦੀਪ ਸਿੰਘ ਨਵੀ ਆਦਿ ਹਾਜਰ ਸਨ। ਪੂਰਾ ਇੱਕ ਹਫ਼ਤਾ ਚਲੇ ਇਹਨਾਂ ਵਿਸ਼ੇਸ਼ ਸਮਾਗਮਾਂ ਵਿੱਚ ਮੈਲਬੌਰਨ ਦੀਆਂ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਗਈ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।