SpiceJet ਦੇ CEO ਦਾ ਵੱਡਾ ਐਲਾਨ, ਲਕਸ਼ਦੀਪ-ਅਯੁੱਧਿਆ ਜਾਣ ਵਾਲੇ ਯਾਤਰੀਆਂ ਲਈ ਸ਼ੁਰੂ ਕਰਨਗੇ ਵਿਸ਼ੇਸ਼ ਉਡਾਣਾਂ

Thursday, Jan 11, 2024 - 01:08 PM (IST)

SpiceJet ਦੇ CEO ਦਾ ਵੱਡਾ ਐਲਾਨ, ਲਕਸ਼ਦੀਪ-ਅਯੁੱਧਿਆ ਜਾਣ ਵਾਲੇ ਯਾਤਰੀਆਂ ਲਈ ਸ਼ੁਰੂ ਕਰਨਗੇ ਵਿਸ਼ੇਸ਼ ਉਡਾਣਾਂ

ਬਿਜ਼ਨੈੱਸ ਡੈਸਕ : ਭਾਰਤ-ਮਾਲਦੀਵ ਵਿਚਾਲੇ ਚੱਲ ਰਿਹਾ ਵਿਵਾਦ ਹੁਣ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਵਿਵਾਦ ਦੇ ਕਾਰਨ ਮਾਲਦੀਵ ਜਾਣ ਦਾ ਲੋਕਾਂ ਦਾ ਕ੍ਰੇਜ਼ ਖ਼ਤਮ ਹੋ ਰਿਹਾ ਹੈ। ਮਾਲਦੀਵ ਦੀ ਥਾਂ ਹੁਣ ਲਕਸ਼ਦੀਪ ਵੱਲ ਜਾਣ ਦੀ ਤਿਆਰੀ ਕਰ ਰਹੇ ਹਨ। ਲਕਸ਼ਦੀਪ ਵੱਲ ਜਾਣ ਦੇ ਲੋਕਾਂ ਦੇ ਕ੍ਰੇਜ਼ ਕਾਰਨ ਸੋਸ਼ਲ ਮੀਡੀਆ 'ਤੇ #ChaloLakshdweep ਮੁਹਿੰਮ ਤੋਂ ਬਾਅਦ ਹੁਣ ਬਜਟ ਏਅਰਲਾਈਨ ਸਪਾਈਸ ਜੈੱਟ ਨੇ ਵੀ ਲਕਸ਼ਦੀਪ ਲਈ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ - Gold Silver Price: ਲੋਹੜੀ ਦੇ ਤਿਉਹਾਰ ਤੋਂ ਪਹਿਲਾ ਸੋਨਾ-ਚਾਂਦੀ ਹੋਇਆ ਸਸਤਾ, ਜਾਣੋ ਕਿੰਨੀ ਹੋਈ ਕੀਮਤ

ਦੱਸ ਦੇਈਏ ਕਿ ਏਅਰਲਾਈਨ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਅਜੈ ਸਿੰਘ ਨੇ ਆਪਣੀ ਕੰਪਨੀ ਦੀ ਸਾਲਾਨਾ ਆਮ ਬੈਠਕ 'ਚ ਇਸ ਵੱਡੇ ਕਦਮ ਦਾ ਐਲਾਨ ਕੀਤਾ ਹੈ। ਅਜੈ ਸਿੰਘ ਨੇ ਕਿਹਾ ਕਿ ਸਪਾਈਸ ਜੈੱਟ ਕੋਲ ਲਕਸ਼ਦੀਪ ਲਈ ਉਡਾਣਾਂ ਸ਼ੁਰੂ ਕਰਨ ਦੇ ਵਿਸ਼ੇਸ਼ ਅਧਿਕਾਰ ਹਨ ਅਤੇ ਉਹ ਜਲਦੀ ਹੀ ਲਕਸ਼ਦੀਪ ਦੇ ਅਗਾਤੀ ਟਾਪੂ ਲਈ ਉਡਾਣਾਂ ਸ਼ੁਰੂ ਕਰ ਸਕਦੀ ਹੈ।

ਇਹ ਵੀ ਪੜ੍ਹੋ - Flight Offers: ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਸਿਰਫ਼ 1799 ਰੁਪਏ 'ਚ ਹੋਵੇਗੀ ਫਲਾਈਟ ਬੁੱਕ

ਲਕਸ਼ਦੀਪ ਦੇ ਅਗਾਤੀ ਵਿਖੇ ਇਕਲੌਤੀ ਹਵਾਈ ਪੱਟੀ ਹੈ ਅਤੇ ਸਿੰਘ ਨੇ ਕਿਹਾ ਕਿ ਉਸ ਨੂੰ ਵਿਸ਼ੇਸ਼ ਤੌਰ 'ਤੇ ਸੇਵਾ ਕਰਨ ਲਈ ਉਸ ਕੋਲ ਵਿਸ਼ੇਸ਼ ਇਜਾਜ਼ਤ ਹੈ। ਇਸ ਤੋਂ ਇਲਾਵਾ ਸਪਾਈਸਜੈੱਟ ਦੇ ਐਮਡੀ ਨੇ ਅਯੁੱਧਿਆ ਲਈ ਵੀ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਕਦਮ ਨਾਲ ਧਾਰਮਿਕ ਸੈਰ-ਸਪਾਟੇ ਨੂੰ ਬੜ੍ਹਾਵਾ ਮਿਲੇਗਾ। ਇਸ ਨਵੇਂ ਪ੍ਰਾਜੈਕਟ ਲਈ ਫੰਡ ਜੁਟਾਉਣ ਲਈ ਬੋਰਡ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਅਜੈ ਸਿੰਘ ਨੇ ਕਿਹਾ ਕਿ ਕੰਪਨੀ ਇਸ ਨੂੰ ਇਕੁਇਟੀ ਸ਼ੇਅਰਾਂ ਅਤੇ ਵਾਰੰਟਾਂ ਰਾਹੀਂ ਇਕੱਠਾ ਕਰੇਗੀ। ਉਨ੍ਹਾਂ ਨੇ ਏਅਰਲਾਈਨ ਨੂੰ ਹੋਰ ਵਿਕਸਤ ਕਰਨ ਲਈ ਇਸ ਪ੍ਰਾਜੈਕਟ ਵਿੱਚ 2,250 ਕਰੋੜ ਰੁਪਏ ਦੇ ਫੰਡ ਦਾ ਵੱਡਾ ਹਿੱਸਾ ਨਿਵੇਸ਼ ਕਰਨ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ

ਲਕਸ਼ਦੀਪ ਵਿੱਚ 36 ਟਾਪੂਆਂ ਦੇ ਸਮੂਹ ਵਿੱਚ ਸ਼ਾਮਲ ਬੰਗਾਰਾਮ, ਅਗਾਤੀ, ਕਦਮਮਤ, ਮਿਨੀਕੋਏ, ਕਵਾਰੱਤੀ ਅਤੇ ਸੁਹੇਲੀ ਵਰਗੇ ਕਈ ਪ੍ਰਮੁੱਖ ਸੈਰ-ਸਪਾਟਾ ਸਥਾਨ ਹਨ, ਜੋ ਇਸ ਨਵੇਂ ਕਦਮ ਨਾਲ ਹੋਰ ਵੀ ਪ੍ਰਮੁੱਖ ਬਣ ਸਕਦੇ ਹਨ। ਇਸ ਤੋਂ ਇਲਾਵਾ ਇਸ ਖੇਤਰ ਵਿਚ ਵਿਕਸਤ ਕੀਤੇ ਜਾ ਰਹੇ ਇਕ ਹੋਰ ਹਵਾਈ ਅੱਡੇ ਦੀ ਯੋਜਨਾ 'ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਇਸ ਨੂੰ ਹੋਰ ਸੁਵਿਧਾਜਨਕ ਬਣਾਉਣ ਵਿਚ ਮਦਦ ਮਿਲੇਗੀ।

ਇਹ ਵੀ ਪੜ੍ਹੋ - OMG! ਉਡਾਣ ਦੌਰਾਨ ਹਵਾ 'ਚ ਖੁੱਲ੍ਹਿਆ ਜਹਾਜ਼ ਦਾ ਦਰਵਾਜ਼ਾ, 177 ਲੋਕ ਵਾਲ-ਵਾਲ ਬਚੇ, ਹੋਈ ਐਮਰਜੈਂਸੀ ਲੈਂਡਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


 


author

rajwinder kaur

Content Editor

Related News