ਵਿਕਟੋਰੀਆ 'ਚ ਧੂਮ ਧੜੱਕੇ ਨਾਲ ਸਮਾਪਤ ਹੋਇਆ ਸਲਾਨਾ ਖੇਡ ਮੇਲਾ (ਤਸਵੀਰਾਂ)
Thursday, Aug 14, 2025 - 02:52 PM (IST)

ਵਿਕਟੋਰੀਆ (ਕੈਨੇਡਾ) (ਮਲਕੀਤ ਸਿੰਘ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ 'ਚ ਸਥਾਨਕ ਪੰਜਾਬੀ ਭਾਈਚਾਰੇ ਵੱਲੋਂ ਹਰ ਸਾਲ ਦੀ ਤਰ੍ਹਾਂ ਐਤਕੀ ਵੀ ਕਰਵਾਇਆ ਗਿਆ ਸਾਲਾਨਾ ਖੇਡ ਮੇਲਾ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਧੂਮ ਧੜੱਕੇ ਨਾਲ ਸਮਾਪਤ ਹੋ ਗਿਆ। ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਉਕਤ ਖੇਡ ਮੇਲੇ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਲਗਾਤਾਰ ਦੋ ਦਿਨ ਕਰਵਾਏ ਗਏ ਇਸ ਖੇਡ ਮੇਲੇ ਦੌਰਾਨ ਫੁੱਟਬਾਲ ,ਵਾਲੀਬਾਲ, ਰੱਸਾਕੱਸੀ ਅਤੇ ਹੋਰ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵੱਡੀ ਗਿਣਤੀ 'ਚ ਖਿਡਾਰੀਆਂ ਨੇ ਸ਼ਿਰਕਤ ਕਰਕੇ ਆਪਣੇ ਸਰੀਰਕ ਬਲ ਦਾ ਪ੍ਰਦਰਸ਼ਨ ਕੀਤਾ।
ਉਹਨਾਂ ਦੱਸਿਆ ਕਿ ਇਸ ਖੇਡ ਮੇਲੇ ਦੌਰਾਨ ਫੁੱਟਬਾਲ ਓਪਨ ਮੁਕਾਬਲਿਆਂ ਦੌਰਾਨ ਐਬਸਫੋਰਡ ਯੂਨਾਈਟਡ ਦੀ ਟੀਮ ਪਹਿਲੇ ਨੰਬਰ 'ਤੇ ਅਤੇ ਵਿਕਟੋਰੀਆ ਏਕਤਾ ਦੀ ਟੀਮ ਦੂਸਰੇ ਸਥਾਨ 'ਤੇ ਰਹੀ। ਵਾਲੀਬਾਲ ਮੁਕਾਬਲਿਆਂ ਦੌਰਾਨ ਬੈਂਸ ਬ੍ਰਦਰ ਦੀ ਟੀਮ ਪਹਿਲੇ ਸਥਾਨ 'ਤੇ ਰਹੀ ਅਤੇ ਕਿਊ ਪੀਜ਼ਾ ਦੀ ਟੀਮ ਦੂਜੇ ਸਥਾਨ 'ਤੇ ਰਹੀ। ਫੁੱਟਬਾਲ ਦੇ ਓਪਨ ਮੁਕਾਬਲਿਆਂ ਦੌਰਾਨ ਵਿਕਟੋਰੀਆ ਸਪੋਰਟਸ ਕਲੱਬ ਦੀ ਟੀਮ ਪਹਿਲੇ ਸਥਾਨ 'ਤੇ ਰਹੀ ਅਤੇ ਡੈਲਟਾ ਟਾਈਟਨਸ ਦੀ ਟੀਮ ਦੂਸਰੇ ਸਥਾਨ 'ਤੇ ਰਹੀ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਰੁਜ਼ਗਾਰ ਸੰਕਟ, ਪੰਜਾਬੀ ਭਾਈਚਾਰਾ ਸਭ ਤੋਂ ਵੱਧ ਪ੍ਰਭਾਵਿਤ
ਉਹਨਾਂ ਇਹ ਵੀ ਦੱਸਿਆ ਕਿ ਇਸ ਖੇਡ ਮੇਲੇ ਦੌਰਾਨ ਰੱਸਾਕੱਸੀ ਦੇ ਕਰਾਏ ਗਏ ਦਿਲਚਸਪ ਮੁਕਾਬਲਿਆਂ ਦੌਰਾਨ ਸੁਪਰੀਮ ਗਟਰਜ ਅਤੇ ਲੇ ਇੱਟ ਬਲੈਕ ਪੇਮੰਗ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸੀ ਵੀ ਡਿਪੈਂਡ ਰਜ ਕੋਰਟਨੀ ਦੀ ਟੀਮ ਦੂਸਰੇ ਸਥਾਨ 'ਤੇ ਰਹੀ। ਇਸ ਖੇਡ ਮੇਲੇ ਦੌਰਾਨ ਔਰਤਾਂ ਦੇ ਦੌੜ ਮੁਕਾਬਲੇ ਵੀ ਕਰਵਾਏ ਗਏ। ਖੇਡ ਮੇਲੇ ਦੇ ਆਯੋਜਕਾਂ ਵੱਲੋਂ ਖੇਡ ਮੇਲੇ 'ਚ ਸ਼ਾਮਿਲ ਹੋਏ ਖਿਡਾਰੀਆਂ ਸਪਾਂਸਰਾ ਅਤੇ ਸਭ ਲੋਕਾਂ ਦਾ ਧੰਨਵਾਦ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।