ਅਮਰੀਕਾ 'ਚ ਵੱਸਦੇ ਭਾਰਤੀਆਂ ਲਈ ਖ਼ੁਸ਼ਖ਼ਬਰੀ, ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

Thursday, Mar 30, 2023 - 09:44 AM (IST)

ਵਾਸ਼ਿੰਗਟਨ (ਭਾਸ਼ਾ)- ਅਮਰੀਕੀ ਤਕਨਾਲੋਜੀ ਸੈਕਟਰ ਵਿਚ ਕੰਮ ਕਰਨ ਵਾਲੇ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਇਕ ਜੱਜ ਨੇ ਫ਼ੈਸਲਾ ਸੁਣਾਇਆ ਹੈ ਕਿ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀ ਅਮਰੀਕਾ ਵਿਚ ਕੰਮ ਕਰ ਸਕਦੇ ਹਨ। ਅਮਰੀਕਾ ਦੀ ਜ਼ਿਲ੍ਹਾ ਜੱਜ ਤਾਨਿਆ ਚਟਕਨ ਨੇ 'ਸੇਵ ਜਾਬਸ ਯੂ.ਐੱਸ.ਏ.' ਵੱਲੋਂ ਦਾਇਰ ਇਕ ਪਟੀਸ਼ਨ ਨੂੰ ਰੱਦ ਕਰ ਦਿੱਤਾ, ਜਿਸ ਵਿਚ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਦਫ਼ਤਰ ਦੇ ਨਿਯਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਇਸ ਨਿਯਮ ਦੇ ਤਹਿਤ ਐੱਚ-1ਬੀ ਵੀਜ਼ਾ ਧਾਰਕਾਂ ਦੀਆਂ ਕੁੱਝ ਸ਼੍ਰੇਣੀਆਂ ਦੇ ਜੀਵਨਸਾਥੀਆਂ ਨੂੰ ਰੁਜ਼ਗਾਰ ਅਧਿਕਾਰ ਕਾਰਡ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ: UAE 'ਚ ਭਾਰਤੀ ਨੇ ਪਤਨੀ ਅਤੇ 2 ਬੱਚਿਆਂ ਦਾ ਕਤਲ ਕਰਨ ਮਗਰੋਂ ਖ਼ੁਦ ਵੀ 11ਵੀਂ ਮੰਜ਼ਿਲ ਤੋਂ ਮਾਰੀ ਛਾਲ

ਐਮਾਜ਼ਾਨ, ਐਪਲ, ਗੂਗਲ ਅਤੇ ਮਾਈਕ੍ਰੋਸਾਫਟ ਵਰਗੀਆਂ ਤਕਨਾਲੋਜੀ ਕੰਪਨੀਆਂ ਨੇ ਮੁਕੱਦਮੇ ਦਾ ਵਿਰੋਧ ਕੀਤਾ ਸੀ। ਇਸ ਨਿਯਮ ਤਹਿਤ ਅਮਰੀਕਾ ਨੇ ਹੁਣ ਤੱਕ ਲੱਗਭਗ 1,00,000 ਐੱਚ-1ਬੀ ਕਾਮਿਆਂ ਦੇ ਜੀਵਨਸਾਥੀਆਂ ਨੂੰ ਕੰਮ ਦਾ ਅਧਿਕਾਰ ਦਿੱਤਾ ਹੈ, ਜਿਸ ਵਿਚ ਕਾਫ਼ੀ ਵੱਡੀ ਸੰਖਿਆ ਵਿਚ ਭਾਰਤੀ ਹਨ। ਜੱਜ ਤਾਨਿਆ ਚਟਕਨ ਨੇ ਆਪਣੇ ਹੁਕਮ ਵਿਚ ਕਿਹਾ ਕਿ 'ਸੇਵ ਜਾਬਸ ਯੂ.ਐੱਸ.ਏ' ਦਾ ਪਹਿਲਾ ਤਰਕ ਇਹ ਹੈ ਕਿ ਕਾਂਗਰਸ ਨੇ ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ ਨੂੰ ਕਦੇ ਐੱਚ-4 ਵੀਜ਼ਾ ਧਾਰਕਾਂ ਵਰਗੇ ਵਿਦੇਸ਼ੀ ਨਾਗਰਿਕਾਂ ਨੂੰ ਅਮਰੀਕਾ ਵਿਚ ਰਹਿਣ ਦੌਰਾਨ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ: ਵਿਦੇਸ਼ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਅਹਿਮ ਖ਼ਬਰ, ਅਮਰੀਕਾ ਨੇ ਦਿੱਤੀ ਵੱਡੀ ਰਾਹਤ

ਜੱਜ ਨੇ ਕਿਹਾ ਕਿ ਕਾਂਗਰਸ ਨੇ ਸਪੱਸ਼ਟ ਤੌਰ 'ਤੇ ਅਤੇ ਜਾਣਬੁੱਝ ਕੇ ਅਮਰੀਕੀ ਸਰਕਾਰ ਨੂੰ ਅਧਿਕਾਰ ਦਿੱਤਾ ਹੈ ਕਿ ਉਹ ਅਮਰੀਕਾ ਵਿਚ ਐੱਚ-4 ਜੀਵਨਸਾਥੀ ਦੇ ਰਹਿਣ ਦੀ ਮਨਜ਼ੂਰਸ਼ੁਦਾ ਸ਼ਰਤ ਵਜੋਂ ਰੁਜ਼ਗਾਰ ਨੂੰ ਅਧਿਕਾਰਤ ਕਰੇ। ਭਾਰਤੀ-ਅਮਰੀਕੀ ਭਾਈਚਾਰੇ ਦੇ ਇਕ ਪ੍ਰਮੁੱਖ ਆਗੂ ਅਤੇ ਕਮਿਸ਼ਨ ਦੇ ਮੈਂਬਰ ਅਜੈ ਜੈਨ ਭੁਟੋਰੀਆ ਨੇ ਜੱਜ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਅਮਰੀਕੀ ਕੰਪਨੀਆਂ ਐੱਚ-1ਬੀ ਵੀਜ਼ਾ ਰਾਹੀਂ ਵਿਦੇਸ਼ੀ ਕਾਮਿਆਂ ਨੂੰ ਖ਼ਾਸ ਤੌਰ 'ਤੇ ਤਕਨਾਲੋਜੀ ਖੇਤਰ 'ਚ ਨੌਕਰੀ ਦਿੰਦੀਆਂ ਹਨ।

ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ! ਕੈਨੇਡਾ ਇਸ ਸਾਲ 14000 ਪ੍ਰਵਾਸੀਆਂ ਨੂੰ ਦੇਵੇਗਾ PR, 10 ਦਿਨਾਂ 'ਚ ਕੱਢੇ 2 ਐਕਸਪ੍ਰੈਸ ਐਂਟਰੀ ਡਰਾਅ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News