ਇਟਲੀ ''ਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ

Thursday, Jul 28, 2022 - 02:06 AM (IST)

ਇਟਲੀ ''ਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ

ਮਿਲਾਨ/ਇਟਲੀ (ਸਾਬੀ ਚੀਨੀਆ, ਕੈਂਥ) : ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਟਲੀ ਦੇ ਸ਼ਹਿਰ ਸਬਾਊਦੀਆ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ 'ਚ ਸਿੱਖ ਸੰਗਤਾਂ ਨੇ ਦੂਰ-ਦੁਰਾਡਿਓਂ ਪੁੱਜ ਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਚਮ ਪਾਤਸ਼ਾਹ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਚੌਕਾਂ 'ਚ ਸੰਗਤਾਂ ਵੱਲੋਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਾ ਕੇ ਸੰਗਤਾਂ ਨੂੰ ਜਲ ਛਕਾਇਆ ਅਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ : RIMC ਦੇਹਰਾਦੂਨ ਨੇ ਜੁਲਾਈ 2023 ਟਰਮ ਲਈ ਮੰਗੀਆਂ ਅਰਜ਼ੀਆਂ; ਚੰਡੀਗੜ੍ਹ 'ਚ 3 ਦਸੰਬਰ ਨੂੰ ਹੋਵੇਗੀ ਪ੍ਰੀਖਿਆ

PunjabKesari

ਦੱਸਣਯੋਗ ਹੈ ਕਿ ਗੁਰਦੁਆਰਾ ਸਿੰਘ ਸਭਾ ਸਬਾਊਦੀਆ ਦੀਆਂ ਸੰਗਤਾਂ ਵੱਲੋਂ ਪਿਛਲੇ 2 ਦਹਾਕਿਆਂ ਤੋਂ ਹਰ ਸਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਹਨ, ਜਿਨ੍ਹਾਂ 'ਚ ਰੋਮ ਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸੰਗਤਾਂ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕਰਦੀਆਂ ਹਨ। ਇਸ ਮੌਕੇ ਪੁੱਜੇ ਕਵੀਸ਼ਰੀ ਤੇ ਰਾਗੀ ਜਥਿਆਂ ਨੇ ਸਿੱਖ ਇਤਿਹਾਸ ਸਰਵਣ ਕਰਵਾਇਆ। ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਜਥਿਆਂ ਤੋਂ ਇਲਾਵਾ ਲੰਗਰਾਂ ਦੇ ਸਟਾਲਾਂ 'ਤੇ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪੁੱਜੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਥਾਨਕ ਸ਼ਹਿਰ ਦੇ ਮੇਅਰ ਨੂੰ ਵੀ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।

ਖ਼ਬਰ ਇਹ ਵੀ : ਪੰਜਾਬ ਸਰਕਾਰ ਖਤਮ ਕਰੇਗੀ ਇਹ ਪੋਸਟ ਤਾਂ ਉਥੇ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, ਪੜ੍ਹੋ TOP 10

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News