ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ
Monday, Nov 18, 2024 - 10:17 AM (IST)
ਰੋਮ(ਕੈਂਥ)- ਇਟਲੀ ਦੇ ਲੰਬਾਰਦੀਆਂ ਸੂਬੇ ਵਿਚ ਸਥਿਤ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਧਾਮ ਗੁਰਲਾਗੋ (ਬੈਰਗਾਮੋ) ਵੱਲੋਂ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ, ਜਿਸ ਵਿੱਚ ਸਮੁੱਚੇ ਭਾਰਤੀ ਭਾਈਚਾਰੇ ਨੇ ਸ਼ਿਰਕਤ ਕੀਤੀ। ਇਸ ਮੌਕੇ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਭਾਰਤ ਦੀ ਧਰਤੀ ਤੋਂ ਉਚੇਚੇ ਤੌਰ 'ਤੇ ਆਏ ਕੀਰਤਨੀਏ ਜੱਥੇ ਬੀਬੀ ਸੁਰਿੰਦਰ ਕੌਰ ਰਾਜ਼ੌਰੀ ਗਾਰਡਨ ਦਿੱਲੀ ਵਾਲਿਆਂ ਨੇ ਸੰਗਤਾਂ ਨੂੰ ਧੁਰ ਕੀ ਇਲਾਹੀ ਬਾਣੀ ਦਾ ਆਨੰਦਮਈ ਕੀਰਤਨ ਆਪਣੀ ਮਾਧੁਰ ਆਵਾਜ਼ ਵਿੱਚ ਹਾਜ਼ਰੀਨ ਸੰਗਤਾਂ ਨੂੰ ਸਰਵਣ ਕਰਵਾਇਆ।
ਇਸ ਮੌਕੇ ਬਲਜੀਤ ਬੰਗੜ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਧਾਮ ਗੁਰਲਾਗੋ (ਬੈਰਗਾਮੋ) ਤੇ ਮਦਨ ਲਾਲ ਬੰਗੜ ,ਗੁਰਬਖਸ਼ ਲਾਲ , ਮਦਨ ਲਾਲ ਚੌਹਾਨ ,ਗੁਰਦੀਪ ਬੰਟੀ,ਅਵਤਾਰ ਸਿੰਘ ,ਵਿਨੋਦ ਕੁਮਾਰ ਕੈਲੇ, ਨੀਟਾ ਸਿੰਘ,ਜੱਥੇਦਾਰ ਬਲਬੀਰ ਸਿੰਘ ਤੇ ਜਸਵਿੰਦਰ ਸਿੰਘ ਸਮੂਹ ਪ੍ਰਬੰਧਕ ਕਮੇਟੀ ਨੇ ਸਮੁੱਚੀ ਕਾਇਨਾਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਆਪਾਂ ਸਾਰੇ ਬਹੁਤ ਭਾਗਾਂ ਵਾਲੇ ਹਾਂ ਜੋ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਅੱਜ ਦਾ ਪ੍ਰਕਾਸ਼ ਪੁਰਬ ਮਨਾ ਰਹੇ ਹਾਂ। ਸੰਗਤਾਂ ਨੂੰ ਆਪਸੀ ਮਨ-ਮੁਟਾਵ ਭੁਲਾਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫ਼ਲਸਫ਼ੇ 'ਤੇ ਲਾਮਬੰਦ ਹੋਕੇ ਚੱਲਣਾ ਚਾਹੀਦਾ ਹੈ। ਇਸ ਮੌਕੇ ਇਲਾਕੇ ਭਰ ਤੋਂ ਆਈਆਂ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।