ਬ੍ਰਿਸਬੇਨ  'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Tuesday, Dec 01, 2020 - 08:17 AM (IST)

ਬ੍ਰਿਸਬੇਨ  'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ/ਸਤਵਿੰਦਰ ਟੀਨੂੰ)- ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ  ਵਿਖੇ ਗੁਰਦੁਆਰਾ ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ, ਗੁਰੂ ਨਾਨਕ ਸਿੱਖ ਟੈਂਪਲ ਇਨਾਲਾ, ਗੁਰਦੁਆਰਾ ਸਿੰਘ ਸਭਾ ਟੈਂਗਮ, ਵੱਖ ਵੱਖ ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

 

ਸ੍ਰੀ ਅਖੰਡ ਪਾਠ ਸਾਹਿਬ ਜੀ ਅਤੇ ਸਹਿਜ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ।ਜਿਸ ’ਚ ਭਾਈ ਪਲਵਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਹਰਕੀਰਤ ਸਿੰਘ, ਭਾਈ ਗੁਰਤੇਜ ਸਿੰਘ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਾਬਕਾ ਪ੍ਰਚਾਰਕ ਐੱਸ.ਜੀ.ਪੀ.ਸੀ, ਭਾਈ ਜਸਵੀਰ ਸਿੰਘ ਜਮਾਲਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਆਦਿ ਦੇ ਪੰਥ ਪ੍ਰਸਿੱਧ ਜੱਥਿਆ ਅਤੇ ਬੱਚਿਆ ਵਲੋ ਇਲਾਹੀ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾ ਦੁਆਰਾ ਗੁਰੂ ਸਾਹਿਬ ਜੀ ਦੇ ਜੀਵਨ ਫਲਸਫ਼ੇ ਬਾਰੇ ਚਾਨਣਾ ਪਾਉਦਿਆਂ ਸੰਗਤਾ ਨੂੰ ਨਿਹਾਲ ਕੀਤਾ।

ਉਨਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਵੰਡ ਕੇ ਛਕੋ, ਸੱਚਾ-ਸੁੱਚਾ ਜੀਵਨ ਜਿਊਣ ਤੇ ਗੁਰੂ ਸਾਹਿਬ ਵਲੋ ਚਲਾਈ ਗਈ ਲੰਗਰ ਪ੍ਰਥਾ, ਅਧਿਆਤਮਕ ਜੀਵਨ ਫ਼ਲਸਫੇ, ਸਿੱਖਿਆਵਾ ਬਾਰੇ ਸੰਗਤਾਂ ਨਾਲ ਸਾਂਝ ਪਾਉਦਿਆ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਵੱਲੋ ਦਰਸਾਏ ਮਾਰਗ ਤੋ ਸੇਧ ਲੈ ਕੇ ਗੁਰੂ ਵਾਲੇ ਬਣਨ ਅਤੇ ਬਾਣੇ ਤੇ ਬਾਣੀ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ।ਇਸ ਮੌਕੇ ਗੁਰੂ ਦੀਆਂ ਸੰਗਤਾਂ ਨੇ ਹੁੰਮ-ਹੁਮਾ ਕੇ ਹਾਜ਼ਰੀ ਭਰੀ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
 


author

Lalita Mam

Content Editor

Related News