ਇਟਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

12/14/2020 2:22:49 PM

ਮਿਲਾਨ,(ਸਾਬੀ ਚੀਨੀਆ)- ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਸੁਰਿੰਦਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਵਿਚਾਰਾਂ 'ਤੇ ਚਾਨਣਾ ਪਾਇਆ ਗਿਆ। ਸਰਕਾਰ ਵਲੋਂ ਬਣਾਏ ਨਿਯਮਾਂ ਦੀ ਪੂਰਨ ਤੌਰ 'ਤੇ ਪਾਲਣਾ ਕੀਤੀ ਗਈ। ਪ੍ਰਬੰਧਕਾਂ ਵਲੋਂ ਸੇਵਾਦਾਰਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਸਾਹਿਬ ਨਾਲ ਸਨਮਾਨਤ ਕੀਤਾ ਗਿਆ ।

Lalita Mam

This news is Content Editor Lalita Mam