ਇਟਲੀ ''ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮਾਂ ਦਾ ਆਯੋਜਨ, ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ
Sunday, Sep 07, 2025 - 04:35 PM (IST)

ਮਿਲਾਨ (ਸਾਬੀ ਚੀਨੀਆ)- ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਥੋਂ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ਦੇ ਵਿੱਚ ਸੰਗਤਾਂ ਨੇ ਦੂਰ ਦੁਰਾਡੇ ਤੋਂ ਪਹੁੰਚ ਕਰਕੇ ਹਾਜ਼ਰੀਆਂ ਲਵਾਈਆਂ ਤੇ ਵਿਆਹ ਪੁਰਬ ਸਮਾਗਮ ਦੇ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਇਸ ਮੌਕੇ ਭਾਈ ਸਤਪਾਲ ਸਿੰਘ ਗਰਚਾ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਆਈਆਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਵਿਆਹ ਸਬੰਧੀ ਇਤਿਹਾਸ ਸਰਵਣ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਕਿਸ ਤਰ੍ਹਾਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਤੋਂ ਬਟਾਲੇ ਦੇ ਲਈ ਬਰਾਤ ਰਵਾਨਾ ਹੋਈ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਜਥਿਆਂ ਅਤੇ ਸੇਵਾਦਾਰਾਂ ਨੂੰ ਉਚੇਚੇ ਤੌਰ 'ਤੇ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰਪਾਓ ਸਾਹਿਬ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਦਲਬੀਰ ਸਿੰਘ ਜੀ ਦੁਆਰਾ ਸਮਾਪਤੀ ਅਰਦਾਸ ਮੌਕੇ ਪੰਜਾਬ ਵਿੱਚ ਆਏ ਭਿਆਨਕ ਹੜ੍ਹ ਪੀੜਤਾਂ ਦੀ ਚੜ੍ਹਦੀ ਕਲਾ ਅਤੇ ਉਨ੍ਹਾਂ ਦੇ ਮੁੜ ਵਸੇਬੇ ਦੇ ਲਈ ਅਰਦਾਸ ਬੇਨਤੀ ਕੀਤੀ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e