ਸ੍ਰੀ ਗੁਰੂ ਨਾਨਕ ਦੇਵ ਜੀ ਦਾ 'ਵਿਆਹ ਪੁਰਬ' ਨਿਊਯਾਰਕ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ

09/08/2018 6:13:47 PM

ਨਿਊਯਾਰਕ (ਰਾਜ ਗੋਗਨਾ)— ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 531ਵਾਂ ਵਿਆਹ ਪੁਰਬ ਅਮਰੀਕਾ ਦੀ ਧਰਤੀ ਨਿਊਯਾਰਕ ਦੇ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵਿਖੇ 14 ਅਤੇ 15 ਸਤੰਬਰ ਦਿਨ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਵਿਆਹ ਪੁਰਬ ਦਾ ਪ੍ਰੋਗਰਾਮ ਸ਼ਾਮ 5.00 ਵਜੇ ਤੋਂ ਰਾਤ 9.00 ਵਜੇ ਤਕ ਚੱਲੇਗਾ। 


ਉਨ੍ਹਾਂ ਦੱਸਿਆ ਕਿ 15 ਸਤੰਬਰ ਦਿਨ ਸ਼ਨੀਵਾਰ ਨੂੰ ਵਿਆਹ ਪੁਰਬ ਸ਼ਾਮ ਨੂੰ ਹੋਵੇਗਾ। ਇੱਥੇ ਦੱਸ ਦੇਈਏ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਮਹਾਪੁਰਸ਼ਾਂ ਅਤੇ ਗੁਰਮੁੱਖ ਪਿਆਰਿਆਂ ਦੀ ਬਰਾਤ ਲੈ ਕੇ ਭਾਈ ਮੂਲ ਚੰਦ ਦੀ ਸਪੁੱਤਰੀ ਮਾਤਾ ਸੁਲੱਖਣੀ ਜੀ ਨੂੰ ਵਿਆਹ ਕੇ ਲਿਆਏ ਸਨ।