''ਜੋ ਬੋਲੇ ਸੋ ਨਿਰਭੈ ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ'' ਦੇ ਜੈਕਾਰਿਆਂ ਨਾਲ ਗੂੰਜਿਆ ਵਿਆਨਾ

Saturday, Dec 28, 2024 - 04:37 PM (IST)

''ਜੋ ਬੋਲੇ ਸੋ ਨਿਰਭੈ ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ'' ਦੇ ਜੈਕਾਰਿਆਂ ਨਾਲ ਗੂੰਜਿਆ ਵਿਆਨਾ

ਰੋਮ (ਕੈਂਥ)- ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਸਭਾ ਵੀਅਨਾ ਵਿਖੇ ਗੁਰਦੁਆਰਾ ਸਾਹਿਬ ਦਾ 19ਵਾਂ ਸਥਾਪਨਾ ਦਿਵਸ ਸੰਗਤਾਂ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਮਾਰੋਹ ਵਿੱਚ ਆਸਟ੍ਰੀਆ ਅਤੇ ਯੂਰਪ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਸਮਾਗਮ ਦੀ ਸ਼ੁਰੂਆਤ ਅੰਮ੍ਰਿਤਬਾਣੀ ਦੇ ਅਖੰਡ ਜਾਪ ਨਾਲ ਹੋਈ। ਇਸ ਮੌਕੇ ਮਿਸ਼ਨਰੀ ਜੱਥਿਆਂ ਨੇ ਆਪਣੀ ਬੁਲੰਦ ਆਵਾਜ਼ ਵਿਚ ਕੀਰਤਨ ਰਾਹੀ ਹਾਜ਼ਰੀਨ ਸੰਗਤ ਨੂੰ ਨਿਹਾਲ ਕਰ ਦਿੱਤਾ।

PunjabKesari

ਨਵੀਂ ਪ੍ਰਬੰਧਕ ਕਮੇਟੀ ਨੇ ਸਥਾਪਨਾ ਦਿਵਸ ਸਮਾਰੋਹ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਸਾਰਿਆਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਦਾ ਝੰਡਾ ਦੁਨੀਆ ਭਰ ਵਿੱਚ ਬੁਲੰਦ ਕਰਨ ਲਈ ਅੱਗੇ ਆਉਣ ਲਈ ਪ੍ਰੇਰਿਆ। ਕਮੇਟੀ ਨੇ ਸਭ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਨਾਲ ਜੁੜਨ ਅਤੇ ਧਰਮ ਦੇ ਸਿਧਾਂਤਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਦੂਰ-ਦਰਾਡੇ ਤੋਂ ਪਹੁੰਚੀ ਸੰਗਤ ਨਾਲ ਦਰਬਾਰ ਭਰਿਆ ਹੋਇਆ ਸੀ, ਜਿਨ੍ਹਾਂ ਨੇ ਜੈਕਾਰੇ "ਜੋ ਬੋਲੇ ਸੋ ਨਿਰਭੈ ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ" ਨਾਲ ਸ਼ਹਿਰ ਵਿਆਨਾ ਗੂੰਜਣ ਲਗਾ ਦਿੱਤਾ। 


author

cherry

Content Editor

Related News