ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ : ਦੌਲੀਕੇ, ਮਹਿੰਮੀ
Saturday, Jan 31, 2026 - 05:45 PM (IST)
ਰੋਮ (ਟੇਕ ਚੰਦ ਜਗਤਪੁਰ)- ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਉਪਦੇਸ਼ ਸਮੁੱਚੀ ਮਾਨਵਤਾ ਲਈ ਸਰਬ ਸਾਂਝਾ ਹੈ। ਅੱਜ ਸਮੁੱਚੇ ਵਿਸ਼ਵ ਭਰ ਵਿੱਚ ਉਨ੍ਹਾਂ ਦਾ ਆਗਮਨ ਪੁਰਬ ਸੰਗਤਾਂ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾ ਰਹੀਆਂ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅਮਰੀਕ ਲਾਲ ਦੌਲੀਕੇ ਸਾਬਕਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਟੈਂਪਲ ਮਨੈਰਬੀਓ ਬਰੇਸ਼ੀਆ ਅਤੇ ਕਸ਼ਮੀਰ ਲਾਲ ਮਹਿੰਮੀ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਧਰਮ ਅਸਥਾਨ ਰੀਜੋਇਮੀਲੀਆ ਨੇ ਕੀਤਾ।
ਉਨ੍ਹਾਂ ਅੱਗੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਸਮਾਜਿਕ ਤਬਦੀਲੀ ਲਈ ਅਨੇਕਾਂ ਯਤਨ ਕੀਤੇ। ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਉਸ ਸਮੇਂ ਦੇ ਅਨੇਕਾਂ ਰਾਜੇ ਰਾਣੀਆਂ ਉਨ੍ਹਾਂ ਦੇ ਸ਼ਰਧਾਲੂ ਬਣੇ। ਭਾਰਤ ਦੇ ਪ੍ਰਧਾਨ ਮੰਤਰੀ ਵੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਨੂੰ ਸਮਰਪਿਤ ਡੇਰਾ ਬੱਲਾ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ। ਸਮੁੱਚੇ ਸਮਾਜ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਆਧਾਰ ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ।
