ਬੈਰਗਾਮੋ ਵਿਖੇ ਬ੍ਰਾਹਮਣ ਸਭਾ ਇਟਲੀ ਵਲੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ 26 ਨਵੰਬਰ ਨੂੰ

11/21/2017 5:12:11 AM

ਰੋਮ(ਕੈਂਥ):- ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਕੋਰਤੇਨੋਵਾ ਬੈਰਗਾਮੋ ਵਿਖੇ ਬ੍ਰਾਹਮਣ ਸਭਾ ਇਟਲੀ ਵਲੋ ਨੋਵੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 26 ਨਵੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਦੋਰਾਨ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਦੇ ਭੋਗ ਉਪੰਰਤ ਦੀਵਾਨ ਸਜਾਏ ਜਾਣਗੇ। ਦੀਵਾਨਾ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਅਤੇ ਕਵੀਸ਼ਰ, ਰਾਗੀ, ਢਾਡੀ ਪਹੁੰਚ ਰਹੇ ਹਨ। ਜੋ ਸਮਾਗਮ ਵਿੱਚ ਪਹੁੰਚੀਆ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ। ਅਤੇ ਨੋਵੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਚਾਨਣਾ ਪਾਉਣਗੇ |  ਬ੍ਰਾਹਮਣ ਸਭਾ ਇਟਲੀ ਦੇ ਸਮੂਹ ਮੈਂਬਰਾਂ ਵੱਲੋ ਇਸ ਸਮਾਗਮ ਵਿੱਚ ਇਟਲੀ ਦੀਆ ਸਮੂਹ ਸੰਗਤਾ ਨੂੰ ਹੁਮ ਹੁਮਾ ਕੇ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਗੁਰਦੁਆਰਾ ਸਾਹਿਬ ਪਹੁਚੰਣ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।


Related News