ਸ਼੍ਰੀਲੰਕਾ ਦੇ ਪੀ.ਐੱਮ. ਰਾਨਿਲ ਵਿਕਰਮਸਿੰਘੇ ਨੇ ਪੁਲਵਾਮਾ ਹਮਲੇ ਦੀ ਕੀਤੀ ਨਿੰਦਾ

02/15/2019 11:56:27 AM

ਕੋਲੰਬੋ (ਭਾਸ਼ਾ)— ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕੀਤੀ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਹਮਦਰਦੀ ਸੰਦੇਸ਼ ਭੇਜਿਆ। ਪੁਲਵਾਮਾ ਵਿਚ ਵੀਰਵਾਰ ਨੂੰ ਜੈਸ਼-ਏ-ਮੁਹੰਮਦ (ਜੇ.ਏ.ਐੱਮ.) ਦੇ ਇਕ ਅੱਤਵਾਦੀ ਨੇ ਵਿਸਫੋਟਕਾਂ ਨਾਲ ਭਰੀ ਗੱਡੀ ਨਾਲ ਸੀ.ਆਰ.ਪੀ.ਐੱਫ. ਜਵਾਨਾਂ ਦੀ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਘੱਟੋ-ਘੱਟ 37 ਜਵਾਨ ਸ਼ਹੀਦ ਹੋ ਗਏ ਅਤੇ ਕਈ ਗੰਭੀਰ ਜ਼ਖਮੀ ਹੋ ਗਏ।

ਵਿਕਰਮਸਿੰਘੇ ਨੇ ਟਵਿੱਟਰ 'ਤੇ ਕਿਹਾ,''ਮੈਂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਵਹਿਸ਼ੀਆਨਾ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕਰਦਾ ਹਾਂ, ਜੋ ਜੰਮੂ-ਕਸ਼ਮੀਰ ਵਿਚ ਸਾਲ 1989 ਦੇ ਬਾਅਦ ਤੋਂ ਹੁਣ ਤੱਕ ਦਾ ਸਭ ਤੋਂ ਭਿਆਨਕ ਅੱਤਵਾਦੀ ਹਮਲਾ ਹੈ। ਮੈਂ ਨਰਿੰਦਰ ਮੋਦੀ ਅਤੇ ਜਾਨ ਗਵਾਉਣ ਵਾਲੇ ਪੁਲਸ ਅਧਿਕਾਰੀਆਂ ਦੇ ਪਰਿਵਾਰ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ।'' 

 

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਅਤੇ ਵਿਰੋਧੀ ਧਿਰ ਦੇ ਨੇਤਾ ਮਹਿੰਦਰਾ ਰਾਜਪਕਸ਼ੇ ਨੇ ਵੀ ਟਵਿੱਟਰ ਜ਼ਰੀਏ ਆਪਣੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਕਿਹਾ,''ਮੈਂ ਜੰਮੂ-ਕਸ਼ਮੀਰ ਵਿਚ ਅੱਤਵਾਦੀ ਹਮਲੇ ਦੀ ਨਿੰਦਾ ਕਰਦਾ ਹਾਂ। ਮੈਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦੇ ਪ੍ਰਤੀ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ। ਦੁਨੀਆ ਨੂੰ ਅੱਤਵਾਦ ਨਾਲ ਮੁਕਾਬਲਾ ਜਾਰੀ ਰੱਖਣਾ ਚਾਹੀਦਾ ਹੈ।''

 


Vandana

Content Editor

Related News