ਸ਼੍ਰੀਲੰਕਾ ਦੀ ਸਿਖਰਲੀ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਪਲਟਿਆ
Thursday, Jun 06, 2024 - 05:36 PM (IST)
ਕੋਲੰਬੋ (ਭਾਸ਼ਾ): ਸ਼੍ਰੀਲੰਕਾ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਬਕਾ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਦੇ ਕਤਲ ਦੇ ਦੋਸ਼ੀ ਨੂੰ ਮੁਆਫ ਕਰਨ ਦੇ ਫ਼ੈਸਲੇ ਨੂੰ ਪਲਟ ਦਿੱਤਾ। ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ 2019 ਵਿਚ ਸ਼ਰਾਮੰਥਾ ਜੈਮਾਹਾ ਨੂੰ ਮਾਫੀ ਦੇਣ ਦਾ ਫ਼ੈਸਲਾ ਗੈਰ-ਸੰਵਿਧਾਨਕ ਸੀ। ਜੈਮਾਹਾ ਨੇ 2005 'ਚ ਸ਼੍ਰੀਲੰਕਾ ਦੀ ਯਾਤਰਾ 'ਤੇ ਆਈ ਸਵੀਡਨ ਦੀ 19 ਸਾਲਾ ਯਵੋਨ ਜੋਨਸਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਅਦਾਲਤ ਨੂੰ ਦੱਸਿਆ ਗਿਆ ਕਿ ਕੁੜੀ ਦੇ ਸਿਰ ਦੀਆਂ ਹੱਡੀਆਂ 64 ਥਾਵਾਂ ਤੋਂ ਟੁੱਟੀਆਂ ਹੋਈਆਂ ਸਨ।
ਪੜ੍ਹੋ ਇਹ ਅਹਿਮ ਖ਼ਬਰ-ਦੁਨੀਆ ਭਰ ਦੇ ਪੰਜ ਸਾਲ ਤੋਂ ਘੱਟ ਉਮਰ ਦੇ 25 ਪ੍ਰਤੀਸ਼ਤ ਬੱਚੇ ਗੰਭੀਰ ਭੋਜਨ ਸੰਕਟ ਦਾ ਕਰ ਰਹੇ ਸਾਹਮਣਾ
ਜੈਮਾਹਾ ਨੂੰ ਸ਼ੁਰੂ ਵਿਚ 12 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਸਨੇ ਹਾਈ ਕੋਰਟ ਵਿੱਚ ਅਪੀਲ ਕੀਤੀ ਜਿਸ ਨੇ ਉਸਦੀ ਅਪੀਲ ਨੂੰ ਰੱਦ ਕਰ ਦਿੱਤਾ ਅਤੇ ਉਸਨੂੰ ਮੌਤ ਦੀ ਸਜ਼ਾ ਸੁਣਾਈ। ਸੁਪਰੀਮ ਕੋਰਟ ਨੇ 2014 ਵਿੱਚ ਸਜ਼ਾ ਦੀ ਪੁਸ਼ਟੀ ਕੀਤੀ ਸੀ। ਸਿਰੀਸੇਨਾ ਨੇ 2019 ਵਿੱਚ ਜੈਮਾਹਾ ਨੂੰ ਮੁਆਫ਼ ਕਰ ਦਿੱਤਾ ਸੀ। ਅਦਾਲਤ ਨੇ ਸਿਰੀਸੇਨਾ ਨੂੰ ਨਿਰਦੇਸ਼ ਦਿੱਤਾ ਕਿ ਉਹ ਇਸ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਵਾਲੇ ਹਰੇਕ ਪਟੀਸ਼ਨਰ ਅਤੇ ਪੀੜਤਾ ਦੇ ਮਾਪਿਆਂ ਨੂੰ 10-10 ਲੱਖ ਰੁਪਏ ਦਾ ਭੁਗਤਾਨ ਕਰੇ। ਅਦਾਲਤ ਨੇ ਦੋਸ਼ੀ ਨੂੰ ਆਤਮ ਸਮਰਪਣ ਕਰਨ ਅਤੇ ਜੇਲ੍ਹ ਵਿੱਚ ਸਜ਼ਾ ਭੁਗਤਣ ਦਾ ਹੁਕਮ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਵਿਦੇਸ਼ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।