ਬੱਸ ਹਾਦਸੇ ''ਚ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ, 35 ਜ਼ਖ਼ਮੀ

Friday, Nov 01, 2024 - 01:41 PM (IST)

ਬੱਸ ਹਾਦਸੇ ''ਚ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ, 35 ਜ਼ਖ਼ਮੀ

ਕੋਲੰਬੋ (ਏਜੰਸੀ)- ਸ਼੍ਰੀਲੰਕਾ ਦੀ ਜਨਰਲ ਸਰ ਜੌਹਨ ਕੋਟੇਵਾਲਾ ਡਿਫੈਂਸ ਯੂਨੀਵਰਸਿਟੀ (ਕੇਡੀਯੂ) ਦੇ ਤਿੰਨ ਵਿਦਿਆਰਥੀਆਂ ਦੀ ਸ਼ੁੱਕਰਵਾਰ ਸਵੇਰੇ ਦੇਸ਼ ਦੇ ਦੱਖਣ-ਪੂਰਬੀ ਖੇਤਰ ਵਿਚ ਇਕ ਬੱਸ ਹਾਦਸੇ ਵਿਚ ਮੌਤ ਹੋ ਗਈ ਅਤੇ ਘੱਟੋ-ਘੱਟ 35 ਹੋਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ: ਕੈਦੀ ਨੂੰ ਫਾਂਸੀ ਦੇਣ ਦਾ ਮਾਮਲਾ; ਜਰਮਨੀ ਨੇ 3 ਈਰਾਨੀ ਵਣਜ ਦੂਤਘਰਾਂ ਨੂੰ ਬੰਦ ਕਰਨ ਦਾ ਦਿੱਤਾ ਹੁਕਮ

ਪੁਲਸ ਦੇ ਬੁਲਾਰੇ ਡੀ.ਆਈ.ਜੀ. ਨਿਹਾਲ ਥਲਦੁਵਾ ਨੇ ਦੱਸਿਆ ਕਿ ਕਰੀਬ 41 ਯਾਤਰੀਆਂ ਨੂੰ ਲਿਜਾ ਰਹੀ ਬੱਸ ਸਵੇਰੇ 7:45 ਵਜੇ ਉਵਾ ਸੂਬੇ ਦੇ ਬਦੁਲਾ-ਮਹਿਯਾਂਗਨਾ ਮਾਰਗ 'ਤੇ ਪਲਟ ਗਈ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਜ਼ਖ਼ਮੀ ਵਿਦਿਆਰਥੀਆਂ ਨੂੰ ਸੂਬਾਈ ਰਾਜਧਾਨੀ ਬਡੁੱਲਾ ਦੇ ਇੱਕ ਵੱਡੇ ਹਸਪਤਾਲ ਵਿੱਚ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ 6 ਦਾ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸਾ ਕਿਸ ਕਾਰਨ ਵਾਪਰਿਆ।

ਇਹ ਵੀ ਪੜ੍ਹੋ: ਪਾਕਿਸਤਾਨ 'ਚ ਧਮਾਕੇ 'ਚ 5 ਸਕੂਲੀ ਬੱਚਿਆਂ ਸਮੇਤ 7 ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News