ਸ਼੍ਰੀਲੰਕਾ : ਵੀਜ਼ਾ ਨਿਯਮਾਂ ਦੀ ਉਲੰਘਣਾ ਮਾਮਲੇ ''ਚ 73 ਭਾਰਤੀ ਗ੍ਰਿਫਤਾਰ

02/03/2019 5:24:23 PM

ਕੋਲੰਬੋ (ਬਿਊਰੋ)— ਅਮਰੀਕਾ ਦੇ ਬਾਅਦ ਹੁਣ ਸ਼੍ਰੀਲੰਕਾ ਵਿਚ ਵੀ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ 73 ਭਾਰਤੀਆਂ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਮੀਗ੍ਰੇਸ਼ਨ ਐਂਡ ਮਾਈਗ੍ਰੇਸ਼ਨ ਡਿਪਾਰਟਮੈਂਟ ਦੇ ਅਧਿਕਾਰੀਆਂ ਨੇ ਦੱਸਿਆ ਨੇ ਸ਼ਨੀਵਾਰ ਨੂੰ ਭਾਰਤੀ ਮੂਲ ਦੇ 49 ਲੋਕਾਂ ਨੂੰ ਮਤੁਗਾਮਾ ਦੀ ਇਕ ਫੈਕਟਰੀ ਤੋਂ ਗ੍ਰਿਫਤਾਰ ਕੀਤਾ ਗਿਆ। ਉਹ ਵੀਜ਼ਾ ਮਿਆਦ ਖਤਮ ਹੋਣ ਦੇ ਬਾਅਦ ਵੀ ਉੱਥੇ ਰਹਿ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਮਹੀਨੇ ਇੰਗੀਰੀਆ ਦੀ ਇਕ ਫੈਕਟਰੀ ਵਿਚ ਕੰਮ ਕਰਨ ਵਾਲੇ 24 ਭਾਰਤੀ ਗ੍ਰਿਫਤਾਰ ਕੀਤੇ ਸਨ। ਉਨ੍ਹਾਂ 'ਤੇ ਵੀ ਵੀਜ਼ਾ ਮਿਆਦ ਖਤਮ ਹੋਣ ਦੇ ਬਾਅਦ ਉੱਥੇ ਰਹਿਣ ਦਾ ਦੋਸ਼ ਸੀ। 

ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਮਿਰੀਹਾਨਾ ਦੇ ਇਮੀਗ੍ਰੇਸ਼ਨ ਡਿਟੈਸ਼ਨ (ਹਿਰਾਸਤ) ਸੈਂਟਰ ਭੇਜ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਸਾਰੇ ਗ੍ਰਿਫਤਾਰ ਲੋਕਾਂ ਨੂੰ ਜ਼ਰੂਰੀ ਰਸਮੀ ਕਾਰਵਾਈ ਪੂਰੀ ਕਰਨ ਦੇ ਬਾਅਦ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ। ਉੱਧਰ ਹਾਲ ਹੀ ਵਿਚ ਅਮਰੀਕੀ ਅਧਿਕਾਰੀਆਂ ਨੇ ਕਥਿਤ ਰੂਪ ਨਾਲ ਦੇਸ਼ ਵਿਚ ਬਣੇ ਰਹਿਣ ਲਈ ਇਕ ਫਰਜ਼ੀ ਯੂਨੀਵਰਸਿਟੀ ਵਿਚ ਦਾਖਲਾ ਲੈਣ ਦੇ ਸਿਲਸਿਲੇ ਵਿਚ 130ਵਿਦੇਸ਼ੀ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਮੀਗ੍ਰੇਸ਼ਨ ਅਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਨ੍ਹਾਂ ਵਿਦਿਆਰਥੀਆਂ ਦੀ ਗ੍ਰਿਫਤਾਰੀ ਕੀਤੀ। ਭਾਰਤੀ ਵਿਦਿਆਰਥੀਆਂ ਦੀ ਗ੍ਰਿਫਤਾਰੀ ਦੇ ਬਾਅਦ ਭਾਰਤ ਦਾ ਵਿਦੇਸ਼ ਮੰਤਰਾਲੇ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਵਿਚ ਲੱਗਾ ਹੋਇਆ ਹੈ। ਭਾਰਤ ਨੇ ਇਸ ਕਾਰਵਾਈ ਨੂੰ ਲੈ ਕੇ ਅਮਰੀਕਾ ਦੇ ਸਾਹਮਣੇ ਵਿਰੋਧ ਵੀ ਦਰਜ ਕਰਵਾਇਆ ਹੈ।

Vandana

This news is Content Editor Vandana