ਸ਼੍ਰੀਲੰਕਾ ਨੇ 18 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

01/17/2024 3:54:45 PM

ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਦੀ ਜਲ ਸੈਨਾ ਨੇ ਆਪਣੇ ਜਲ ਖੇਤਰ ਵਿਚ ਕਥਿਤ ਤੌਰ 'ਤੇ ਮੱਛੀਆਂ ਫੜਨ ਦੇ ਦੋਸ਼ ਵਿਚ 18 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੀਆਂ ਕਿਸ਼ਤੀਆਂ ਜ਼ਬਤ ਕਰ ਲਈਆਂ ਹਨ। ਇਹ ਜਾਣਕਾਰੀ ਬੁੱਧਵਾਰ ਨੂੰ ਇੱਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ। ਸ਼੍ਰੀਲੰਕਾ ਦੇ ਜਲ ਖੇਤਰ 'ਚ ਕਥਿਤ ਤੌਰ 'ਤੇ ਮੱਛੀਆਂ ਫੜਨ ਦੇ ਦੋਸ਼ 'ਚ ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਇਹ ਤੀਜੀ ਘਟਨਾ ਹੈ। ਸ਼੍ਰੀਲੰਕਾਈ ਜਲ ਸੈਨਾ ਨੇ ਇੱਥੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਮਛੇਰਿਆਂ ਨੂੰ ਮੰਗਲਵਾਰ ਨੂੰ ਉੱਤਰ-ਪੂਰਬ ਵਿੱਚ ਮੰਨਾਰ ਤੱਟ ਦੇ ਨੇੜੇ ਸਮੁੰਦਰੀ ਖੇਤਰ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਕਿਸ਼ਤੀਆਂ ਨੂੰ ਜ਼ਬਤ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਆਪਣੇ ਹੀ ਦੇਸ਼ ਦੀ ਸੰਸਦ 'ਚ ਘਿਰੇ ਬ੍ਰਿਟਿਸ਼ PM ਸੁਨਕ, ਕਰਨਾ ਪਿਆ ਬਗਾਵਤ ਦਾ ਸਾਹਮਣਾ

ਉਨ੍ਹਾਂ ਦੱਸਿਆ ਕਿ ਫੜੇ ਗਏ ਇਨ੍ਹਾਂ 18 ਮਛੇਰਿਆਂ ਨੂੰ ਮੰਨਾਰ ਦੇ ਤਾਲਾਪਾਡੂ ਪਿਅਰ ਲਿਜਾਇਆ ਗਿਆ ਅਤੇ ਅਗਲੇਰੀ ਕਾਰਵਾਈ ਲਈ ਉਨ੍ਹਾਂ ਨੂੰ ਤਲਾਈਮੰਨਾਰ ਦੇ ਮੱਛੀ ਪਾਲਣ ਇੰਸਪੈਕਟਰ ਨੂੰ ਸੌਂਪ ਦਿੱਤਾ ਗਿਆ। ਐਤਵਾਰ ਨੂੰ ਸ਼੍ਰੀਲੰਕਾ ਦੇ ਜਲ ਖੇਤਰ ਵਿਚ ਕਥਿਤ ਤੌਰ 'ਤੇ ਮੱਛੀਆਂ ਫੜਨ ਦੇ ਦੋਸ਼ 10 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੀਆਂ ਕਿਸ਼ਤੀਆਂ ਨੂੰ ਜ਼ਬਤ ਕਰ ਲਿਆ ਗਿਆ ਸੀ। ਇਸ ਤੋਂ ਪਹਿਲਾਂ ਅਜਿਹੀ ਹੀ ਘਟਨਾ ਵਿਚ 12 ਭਾਰਤੀ ਮਛੇਰੇ ਫੜੇ ਗਏ ਸਨ। ਮਛੇਰਿਆਂ ਦਾ ਮੁੱਦਾ ਭਾਰਤ ਅਤੇ ਸ਼੍ਰੀਲੰਕਾ ਦੇ ਰਿਸ਼ਤਿਆਂ ਵਿੱਚ ਆਈ ਦਰਾਰ ਦਾ ਕਾਰਨ ਹੈ। 

ਇਹ ਵੀ ਪੜ੍ਹੋ: CM ਮਾਨ ਤੇ DGP ਨੂੰ ਧਮਕੀ ਮਿਲਣ ਦਾ ਮਾਮਲਾ, ਜਾਖੜ ਨੇ US ਤੋਂ ਪੰਨੂ ਖ਼ਿਲਾਫ਼ ਸਖ਼ਤ ਐਕਸ਼ਨ ਦੀ ਕੀਤੀ ਅਪੀਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

cherry

This news is Content Editor cherry