ਸ਼੍ਰੀਲੰਕਾ ਨੇ 6 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

01/23/2024 5:24:36 PM

ਕੋਲੰਬੋ (ਭਾਸ਼ਾ)- ਸ੍ਰੀਲੰਕਾ ਦੀ ਜਲ ਸੈਨਾ ਨੇ ਆਪਣੇ ਜਲ ਖੇਤਰ ਵਿਚ ਕਥਿਤ ਤੌਰ 'ਤੇ ਮੱਛੀਆਂ ਫੜਨ ਦੇ ਦੋਸ਼ ਵਿਚ 6 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀਆਂ ਕਿਸ਼ਤੀਆਂ ਜ਼ਬਤ ਕਰ ਲਈਆਂ ਹਨ। ਜਨਵਰੀ ਮਹੀਨੇ 'ਚ ਇਹ ਚੌਥੀ ਘਟਨਾ ਹੈ, ਜਿਸ ਦੀ ਜਾਣਕਾਰੀ ਮੰਗਲਵਾਰ ਨੂੰ ਇਕ ਅਧਿਕਾਰਤ ਬਿਆਨ 'ਚ ਦਿੱਤੀ ਗਈ। ਸ਼੍ਰੀਲੰਕਾਈ ਜਲ ਸੈਨਾ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਮਛੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀਆਂ 2 ਕਿਸ਼ਤੀਆਂ (ਦੋ ਟਰਾਲਰ) ਨੂੰ ਵੀ ਜਾਫਨਾ ਦੇ ਉੱਤਰ ਵਿੱਚ ਡੇਲਫ ਆਈਲੈਂਡ ਤੋਂ ਜ਼ਬਤ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਫ਼ੌਜੀਆਂ ਨੂੰ ਲੈਣ ਆਇਆ ਜਹਾਜ਼ ਰਨਵੇਅ ਤੋਂ ਫਿਸਲ ਕੇ ਹੋਇਆ ਕਰੈਸ਼, ਹੋਏ 2 ਹਿੱਸੇ (ਵੀਡੀਓ)

ਇਸ ਵਿਚ ਕਿਹਾ ਗਿਆ ਹੈ ਕਿ ਫੜੇ ਗਏ 6 ਮਛੇਰਿਆਂ ਨੂੰ ਕਨਕਾਸੰਥੁਰਾਈ ਬੰਦਰਗਾਹ 'ਤੇ ਲਿਜਾਇਆ ਗਿਆ ਅਤੇ ਅਗਲੇਰੀ ਕਾਰਵਾਈ ਲਈ ਮੈਲਾਡੀ ਮੱਛੀ ਪਾਲਣ ਇੰਸਪੈਕਟਰ ਨੂੰ ਸੌਂਪ ਦਿੱਤਾ ਜਾਵੇਗਾ। ਪਿਛਲੇ ਹਫਤੇ ਸ਼੍ਰੀਲੰਕਾ ਦੇ ਜਲ ਖੇਤਰ ਵਿਚ ਕਥਿਤ ਤੌਰ 'ਤੇ ਮੱਛੀਆਂ ਫੜਨ ਦੇ ਦੋਸ਼ ਵਿੱਚ 18 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਦੋ ਟਰਾਲਰ ਜ਼ਬਤ ਕੀਤੇ ਗਏ ਸਨ। ਭਾਰਤ ਅਤੇ ਸ਼੍ਰੀਲੰਕਾ ਦੇ ਸਬੰਧਾਂ ਵਿੱਚ ਮਛੇਰਿਆਂ ਦਾ ਮੁੱਦਾ ਇੱਕ ਵਿਵਾਦਪੂਰਨ ਮੁੱਦਾ ਰਿਹਾ ਹੈ। 

ਇਹ ਵੀ ਪੜ੍ਹੋ: ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ 'ਤੇ ਪਾਕਿਸਤਾਨ ਨੇ ਉਗਲਿਆ ਜ਼ਹਿਰ, ਭਾਰਤ ਨੂੰ ਲੈ ਕੇ ਆਖੀ ਇਹ ਗੱਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

cherry

This news is Content Editor cherry