ਸ਼੍ਰੀਲੰਕਾ ਸੰਕਟ : ਰੱਖਿਆ ਮੰਤਰਾਲਾ ਨੇ ਦੰਗਾਕਾਰੀਆਂ ਨੂੰ ਗੋਲੀ ਮਾਰਨ ਦਾ ਦਿੱਤਾ ਹੁਕਮ

05/10/2022 10:35:36 PM

ਕੋਲੰਬੋ-ਸ਼੍ਰੀਲੰਕਾ 'ਚ ਬੇਮਿਸਾਲ ਆਰਥਿਕ ਸੰਕਟ ਦਰਮਿਆਨ ਸ਼੍ਰੀਲੰਕਾ ਦੇ ਰੱਖਿਆ ਮੰਤਰਾਲਾ ਨੇ ਮੰਗਲਵਾਰ ਨੂੰ ਥਲ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਦੇ ਕਰਮਚਾਰੀਆਂ ਨੂੰ ਜਨਤਕ ਸੰਪਤੀ ਨੂੰ ਲੁੱਟਣ ਜਾਂ ਆਮ ਲੋਕਾਂ ਨੂੰ ਜ਼ਖਮੀ ਕਰਨ ਵਾਲੇ ਕਿਸੇ ਵੀ ਦੰਗਾਕਾਰੀ ਨੂੰ ਗੋਲੀ ਮਾਰਨ ਦਾ ਹੁਕਮ ਦਿੱਤਾ। ਰਾਸ਼ਟਰਪਤੀ ਗੋਟੋਬਾਯਾ ਰਾਜਪਕਸ਼ੇ ਵੱਲੋਂ ਲੋਕਾਂ ਨੂੰ ਹਿੰਸਾ ਅਤੇ ਬਦਲੇ ਦੀ ਭਾਵਨਾ ਦੀਆਂ ਕਾਰਵਾਈਆਂ ਨੂੰ ਰੋਕਣ ਦੀ ਅਪੀਲ ਤੋਂ ਬਾਅਦ ਮੰਤਰਾਲਾ ਦਾ ਇਹ ਹੁਕਮ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ :- ਰਜਿਸਟ੍ਰੇਸ਼ਨ ਦੇ ਕੰਮਾਂ 'ਚ ਹੋ ਰਹੀਆਂ ਬੇਨਿਯਮੀਆਂ ਕਾਰਨ ਨਾਇਬ ਤਹਿਸੀਲਦਾਰ ਸਸਪੈਂਡ

ਸ਼੍ਰੀਲੰਕਾ 'ਚ ਉਸ ਸਮੇਂ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਦੇ ਸਮਰਥਕਾਂ ਵੱਲੋਂ ਦੇਸ਼ 'ਚ ਡੂੰਘਾ ਆਰਥਿਕ ਸੰਕਟ 'ਤੇ ਉਨ੍ਹਾਂ ਨੂੰ ਹਟਾਉਣ ਦੀ ਮੰਗ ਕਰ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ 'ਤੇ ਹਮਲਾ ਕਰਨ ਤੋਂ ਬਾਅਦ ਸੋਮਵਾਰ ਨੂੰ ਹਿੰਸਾ ਭੜਕ ਗਈ ਸੀ ਜਿਸ 'ਚ 8 ਲੋਕਾਂ ਦੀ ਮੌਤ ਹੋ ਗਈ। ਉਥੇ, ਕੋਲੰਬੋ ਅਤੇ ਹੋਰ ਸ਼ਹਿਰਾਂ 'ਚ ਹੋਈ ਹਿੰਸਾ 'ਚ 200 ਤੋਂ ਜ਼ਿਆਦਾ ਲੋਕ ਜ਼ਖਮੀ ਵੀ ਹੋਏ ਹਨ। ਦੇਸ਼ 'ਚ ਆਰਥਿਕ ਸੰਕਟ ਦਰਮਿਆਨ ਸੋਮਵਾਰ ਨੂੰ ਮਹਿੰਦਾ ਰਾਜਪਕਸ਼ੇ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਘਟਨਾਕ੍ਰਮ ਤੋਂ ਕੁਝ ਘੰਟੇ ਪਹਿਲਾਂ ਮਹਿੰਦਾ ਰਾਜਪਕਸ਼ੇ ਦੇ ਸਮਰਥਕਾਂ ਵੱਲੋਂ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨਕਾਰੀਆਂ 'ਤੇ ਹਮਲਾ ਕਰਨ ਤੋਂ ਬਾਅਦ ਰਾਜਧਾਨੀ ਕੋਲੰਬੋ 'ਚ ਫੌਜ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਸੀ ਅਤੇ ਦੇਸ਼ ਵਿਆਪੀ ਕਰਫ਼ਿਊ ਲਗਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ :- ਸਪੇਨ ਨੇ ਨੇਤਾਵਾਂ ਦੇ ਫੋਨ ਹੈਕ ਹੋਣ ਦੇ ਮਾਮਲਿਆਂ ਦਰਮਿਆਨ ਖੁਫ਼ੀਆ ਮੁਖੀ ਨੂੰ ਕੀਤਾ ਬਰਖ਼ਾਸਤ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News