ਸ਼੍ਰੀਲੰਕਾ 'ਚ ਹੋਰ ਡੂੰਘਾ ਹੋਇਆ ਆਰਥਿਕ ਸੰਕਟ, ਜਨਤਕ ਐਮਰਜੈਂਸੀ ਦਾ ਐਲਾਨ

04/02/2022 1:18:16 PM

ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਟਾਪੂ ਦੇਸ਼ ਦੇ ਇਤਿਹਾਸ ਦੇ ਸਭ ਤੋਂ ਵੱਡੇ ਆਰਥਿਕ ਸੰਕਟ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਦੇਸ਼ ਵਿਆਪੀ ਜਨਤਕ ਐਮਰਜੈਂਸੀ ਲਗਾਉਣ ਦਾ ਐਲਾਨ ਕੀਤਾ ਹੈ। ਰਾਜਪਕਸ਼ੇ ਨੇ ਸ਼ੁੱਕਰਵਾਰ ਦੇਰ ਰਾਤ ਇੱਕ ਵਿਸ਼ੇਸ਼ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਸ਼੍ਰੀਲੰਕਾ ਵਿੱਚ 1 ਅਪ੍ਰੈਲ ਤੋਂ ਤੁਰੰਤ ਪ੍ਰਭਾਵ ਨਾਲ ਜਨਤਕ ਐਮਰਜੈਂਸੀ ਲਾਗੂ ਕਰਨ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ: ਬਾਈਡੇਨ ਨੇ 2 ਭਾਰਤੀ-ਅਮਰੀਕੀਆਂ ਨੂੰ ਅਹਿਮ ਅਹੁਦਿਆਂ ਲਈ ਕੀਤਾ ਨਾਮਜ਼ਦ

PunjabKesari

ਰਾਸ਼ਟਰਪਤੀ ਨੇ ਇੱਕ ਗਜ਼ਟ ਨੋਟੀਫਿਕੇਸ਼ਨ ਵਿੱਚ ਕਿਹਾ, "ਮੇਰੀ ਰਾਏ ਵਿੱਚ, ਸ਼੍ਰੀਲੰਕਾ ਵਿੱਚ ਜਨਤਕ ਐਮਰਜੈਂਸੀ ਲਗਾਉਣਾ ਜਨਤਕ ਸੁਰੱਖਿਆ ਪ੍ਰਣਾਲੀ ਦੇ ਨਾਲ-ਨਾਲ ਭਾਈਚਾਰਿਆਂ ਨੂੰ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਦੀ ਸਪਲਾਈ ਨੂੰ ਬਣਾਏ ਰੱਖਣ ਦੇ ਹਿੱਤ ਵਿੱਚ ਹੈ।" ਇਹ ਕਦਮ ਅਜਿਹੇ ਸਮੇਂ ਵਿਚ ਵੀ ਚੁੱਕਿਆ ਗਿਆ ਹੈ ਜਦੋਂ ਆਰਥਿਕ ਸੰਕਟ ਨਾਲ ਨਜਿੱਠਣ ਵਿੱਚ ਸਰਕਾਰ ਦੀ ਅਸਫਲਤਾ ਨੂੰ ਲੈ ਕੇ ਐਤਵਾਰ ਨੂੰ ਟਾਪੂ ਦੇਸ਼ ਵਿੱਚ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕੀਤੇ ਗਏ ਹਨ।

ਇਹ ਵੀ ਪੜ੍ਹੋ: ਇਮਰਾਨ ’ਤੇ ਵਰ੍ਹੀ ਸਾਬਕਾ ਪਤਨੀ ਰੇਹਮ ਖਾਨ, ਕਿਹਾ- PM ਦੀ ਫੈਲਾਈ ਗੰਦਗੀ ਸਾਫ਼ ਕਰਨ ਲਈ ਇੱਕਮੁੱਠ ਹੋਵੇ ਅਵਾਮ

PunjabKesari

ਰਾਜਪਕਸ਼ੇ ਦੀ ਰਿਹਾਇਸ਼ ਦੇ ਸਾਹਮਣੇ ਪ੍ਰਦਰਸ਼ਨ ਕਰਨ ਲਈ ਗ੍ਰਿਫ਼ਤਾਰ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੂੰ ਅਦਾਲਤ ਵੱਲੋਂ ਜ਼ਮਾਨਤ ਦੇਣ ਦਾ ਹੁਕਮ ਦਿੱਤੇ ਜਾਣ ਤੋਂ ਬਾਅਦ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਗਿਆ ਹੈ। ਐਡਵੋਕੇਟ ਨੁਵਾਨ ਬੋਪੇਜ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ 54 ਪ੍ਰਦਰਸ਼ਨਕਾਰੀਆਂ ਵਿੱਚੋਂ 21 ਨੂੰ ਜ਼ਮਾਨਤ ਮਿਲ ਗਈ ਹੈ, ਜਦਕਿ 6 ਲੋਕਾਂ ਨੂੰ 4 ਅਪ੍ਰੈਲ ਤੱਕ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ ਅਤੇ ਬਾਕੀ 27 ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਹਨ।

ਇਹ ਵੀ ਪੜ੍ਹੋ: ਮੇਰੀ ਰੂਸ ਫੇਰੀ ਤੋਂ ਗੁੱਸੇ ’ਚ ਹੈ ਭਾਰਤ ਦਾ ਸਮਰਥਨ ਕਰਨ ਵਾਲਾ ਇਕ ਤਾਕਤਵਰ ਮੁਲਕ: ਇਮਰਾਨ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


cherry

Content Editor

Related News