ਆਰਥਿਕ ਸੰਕਟ ਨਾਲ ਜੂਝ ਰਿਹਾ ਸ਼੍ਰੀਲੰਕਾ, ਸਾਰੇ ਕੈਬਨਿਟ ਮੰਤਰੀਆਂ ਨੇ ਦਿੱਤਾ ਅਸਤੀਫ਼ਾ

Monday, Apr 04, 2022 - 01:50 AM (IST)

ਆਰਥਿਕ ਸੰਕਟ ਨਾਲ ਜੂਝ ਰਿਹਾ ਸ਼੍ਰੀਲੰਕਾ, ਸਾਰੇ ਕੈਬਨਿਟ ਮੰਤਰੀਆਂ ਨੇ ਦਿੱਤਾ ਅਸਤੀਫ਼ਾ

ਇੰਟਰਨੈਸ਼ਨਲ ਡੈਸਕ-ਸ਼੍ਰੀਲੰਕਾ ਬਿਜਲੀ ਕਟੌਤੀ ਦੇ ਨਾਲ-ਨਾਲ ਦੇਸ਼ ਭੋਜਨ, ਈਂਧਨ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਭਾਰੀ ਕਮੀ ਦਾ ਸਾਹਮਣਾ ਕਰ ਰਿਹਾ ਹੈ। ਹੁਣ ਖ਼ਬਰ ਹੈ ਕਿ ਸ਼੍ਰੀਲੰਕਾ 'ਚ ਮਹਿੰਦਰਾ ਰਾਜਪਕਸ਼ੇ ਦੀ ਸਰਕਾਰ ਦੇ ਸਾਰੇ ਕੈਬਨਿਟ ਮੰਤਰੀਆਂ ਨੇ ਇਕ ਸਾਂਝੇ ਪੱਤਰ 'ਤੇ ਦਸਤਖ਼ਤ ਕਰਦੇ ਹੋਏ ਸਮੂਹਿਕ ਤੌਰ 'ਤੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸਰਕਾਰ ਵਿਰੁੱਧ ਵਧਦੇ ਗੁੱਸੇ ਦਰਮਿਆਨ ਨਵੀਂ ਕੈਬਨਿਟ ਦੇ ਗਠਨ ਦਾ ਰਸਤਾ ਸਾਫ਼ ਕੀਤਾ ਹੈ।

ਇਹ ਵੀ ਪੜ੍ਹੋ : ਸਿੱਖੀ ਸੇਵਾ ਸੁਸਾਇਟੀ ਨੇ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਕੀਰਤਨ ਤੇ ਕਵੀਸ਼ਰੀ ਮੁਕਾਬਲੇ ਕਰਵਾਏ

ਇਹ ਪੱਤਰ ਪੀ.ਐੱਮ. ਕੋਲ ਹੈ, ਜਿਸ ਨੂੰ ਉਹ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੂੰ ਸੌਂਪਣਗੇ। ਹਾਲਾਂਕਿ ਪ੍ਰਧਾਨ ਮੰਤਰੀ ਅਸਤੀਫ਼ਾ ਨਹੀਂ ਦੇਣਗੇ ਅਤੇ ਨਵੀਂ ਕੈਬਨਿਟ ਦਾ ਗਠਨ ਜਲਦ ਹੀ ਕਰਨਗੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮਹਿੰਦਰਾ ਰਾਜਪਕਸ਼ੇ ਦੇ ਬੇਟੇ ਨਮਲ ਰਾਜਪਕਸ਼ੇ ਨੇ ਆਪਣੇ ਸਾਰੇ ਵਿਭਾਗਾਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

PunjabKesari

ਇਹ ਵੀ ਪੜ੍ਹੋ : ਇਮਰਾਨ ਖਾਨ ਨਹੀਂ ਰਹੇ ਪਾਕਿ ਦੇ 'ਕਪਤਾਨ', ਖੁੱਸਿਆ PM ਦਾ ਅਹੁਦਾ

ਦੱਸ ਦੇਈਏ ਕਿ ਸ਼੍ਰੀਲੰਕਾ 'ਚ 36 ਘੰਟਿਆਂ ਦੇ ਰਾਸ਼ਟਰ ਵਿਆਪੀ ਕਰਫ਼ਿਊ ਦੀ ਉਲੰਘਣਾ ਕਰਨ ਅਤੇ ਗੰਭੀਰ ਆਰਥਿਕ ਸੰਕਟ ਦੇ ਮੱਦੇਨਜ਼ਰ ਸਰਕਾਰ-ਵਿਰੋਧੀ ਰੈਲੀ ਆਯੋਜਿਤ ਕਰਨ ਦੀ ਕੋਸ਼ਿਸ਼ ਕਰਨ 'ਤੇ ਐਤਵਾਰ ਨੂੰ ਦੇਸ਼ ਦੇ ਪੱਛਮੀ ਸੂਬੇ 'ਚ 600 ਤੋਂ ਜ਼ਿਆਦਾ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਰਾਜਧਾਨੀ ਕੋਲੰਬੋ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੇ ਮਾਰਚ 'ਚ 100 ਤੋਂ ਜ਼ਿਆਦਾ ਲੋਕ ਸ਼ਾਮਲ ਹੋਏ। ਇਸ ਤੋਂ ਪਹਿਲਾਂ ਪੁਲਸ ਅਤੇ ਰਾਈਫਲਾਂ ਲਈ ਹੋਏ ਫੌਜੀਆਂ ਦੇ ਇਕ ਵੱਡੇ ਸਮੂਹ ਨੇ ਵਿਰੋਧੀ ਧਿਰ ਦੇ ਨੇਤਾ ਸਾਜਿਤ ਪ੍ਰੇਮਦਾਸਾ ਦੇ ਘਰ ਕੋਲ ਮਾਰਚ ਨੂੰ ਰੋਕ ਲਿਆ।

ਇਹ ਵੀ ਪੜ੍ਹੋ : ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News