ਸ਼੍ਰੀਲੰਕਾ ਨੇ ਭਾਰਤ ਤੋਂ ਮੰਗਵਾਏ 20 ਲੱਖ ਆਂਡੇ, ਇਸ ਕਾਰਨ ਲਿਆ ਇਹ ਫ਼ੈਸਲਾ

Friday, Mar 24, 2023 - 09:34 AM (IST)

ਸ਼੍ਰੀਲੰਕਾ ਨੇ ਭਾਰਤ ਤੋਂ ਮੰਗਵਾਏ 20 ਲੱਖ ਆਂਡੇ, ਇਸ ਕਾਰਨ ਲਿਆ ਇਹ ਫ਼ੈਸਲਾ

ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਨੇ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਭਾਰਤ ਤੋਂ 20 ਲੱਖ ਆਂਡੇ ਦਰਾਮਦ ਕੀਤੇ ਹਨ। ਵਪਾਰ ਮੰਤਰੀ ਨਲਿਨ ਫਰਨਾਂਡੋ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਫਰਨਾਂਡੋ ਨੇ ਸੰਸਦ ਨੂੰ ਦੱਸਿਆ ਕਿ ਸਟੇਟ ਟਰੇਡਿੰਗ ਜਨਰਲ ਕਾਰਪੋਰੇਸ਼ਨ ਨੇ ਆਂਡਿਆਂ ਦੀ ਦਰਾਮਦ ਕੀਤੀ ਹੈ ਅਤੇ ਇਹ ਖੇਪ ਇੱਥੇ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਦੇ ਅੰਦਰ ਇਨ੍ਹਾਂ ਨੂੰ ਮੰਡੀ ਵਿੱਚ ਪਹੁੰਚਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਬ੍ਰਿਟੇਨ 'ਚ ਖਾਲਿਸਤਾਨੀ ਸਮਰਥਕਾਂ ਨੇ ਹੁਣ ਪੰਜਾਬੀ ਰੈਸਟੋਰੈਂਟ ਨੂੰ ਬਣਾਇਆ ਨਿਸ਼ਾਨਾ (ਵੀਡੀਓ)

ਵਪਾਰ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੈਬਨਿਟ ਕਮੇਟੀ ਨੇ ਆਂਡੇ ਦਰਾਮਦ ਕਰਨ ਦਾ ਫ਼ੈਸਲਾ ਕੀਤਾ। ਇਸ ਤੋਂ ਪਹਿਲਾਂ ਜਨਵਰੀ ਵਿੱਚ ਜਦੋਂ ਮੰਡੀ ਵਿੱਚ ਇਸ ਦੀ ਕਮੀ ਹੋਣ ਦੀ ਸੂਚਨਾ ਮਿਲੀ ਸੀ ਤਾਂ ਪਸ਼ੂ ਉਤਪਾਦਨ ਅਤੇ ਸਿਹਤ ਵਿਭਾਗ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਂਡਿਆਂ ਦੀ ਦਰਾਮਦ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਕਿਉਂਕਿ ਦੋਵਾਂ ਮੁਲਕਾਂ ਵਿਚ ਪਿਛਲੇ 6 ਮਹੀਨਿਆਂ ਦੌਰਾਨ ਬਰਡ ਫਲੂ ਦੇ ਮਾਮਲੇ ਸਾਹਮਣੇ ਆਏ ਸਨ। ਸਿਹਤ ਵਿਭਾਗ ਨੇ ਉਦੋਂ ਕਿਹਾ ਸੀ ਕਿ ਆਂਡੇ ਉਨ੍ਹਾਂ ਦੇਸ਼ਾਂ ਤੋਂ ਲਏ ਜਾਣੇ ਚਾਹੀਦੇ ਹਨ ਜਿੱਥੇ ਪਿਛਲੇ 6 ਮਹੀਨਿਆਂ ਤੋਂ ਬਰਡ ਫਲੂ ਦੇ ਕੇਸ ਸਾਹਮਣੇ ਨਹੀਂ ਆਏ ਹਨ।

ਇਹ ਵੀ ਪੜ੍ਹੋ: ਖਾਲਿਸਤਾਨੀਆਂ ਨੂੰ ਪਾਕਿ ਭੜਕਾਉਂਦੈ ਤੇ ਅੱਖਾਂ ਮੀਚੀ ਬੈਠਾ ਰਹਿੰਦੈ ਅਮਰੀਕਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News