ਸ਼੍ਰੀਲੰਕਾ ਦੀਆਂ ਸੰਸਦੀ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਦਾਇਰ ਪਟੀਸ਼ਨ ਰੱਦ

Monday, Nov 04, 2024 - 03:03 PM (IST)

ਸ਼੍ਰੀਲੰਕਾ ਦੀਆਂ ਸੰਸਦੀ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਦਾਇਰ ਪਟੀਸ਼ਨ ਰੱਦ

ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਦੀ ਸੁਪਰੀਮ ਕੋਰਟ ਨੇ ਸੋਮਵਾਰ ਨੂੰ 14 ਨਵੰਬਰ ਨੂੰ ਸੰਸਦੀ ਚੋਣਾਂ ਕਰਾਉਣ ਦੇ ਫ਼ੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦੇਣ ਦੀ ਬੇਨਤੀ ਵਾਲੀ ਪਟੀਸ਼ਨ ਨੂੰ ਸੁਣਵਾਈ ਤੋਂ ਬਿਨਾਂ ਰੱਦ ਕਰ ਦਿੱਤਾ। ਸੁਪਰੀਮ ਕੋਰਟ ਦੇ ਤਿੰਨ ਮੈਂਬਰੀ ਬੈਂਚ ਨੇ 21 ਅਕਤੂਬਰ ਨੂੰ ਸਿਵਲ ਸੋਸਾਇਟੀ ਕਾਰਕੁਨ ਪ੍ਰਿਅੰਤਾ ਹੇਰਾਥ ਦੁਆਰਾ ਦਾਇਰ ਪਟੀਸ਼ਨ 'ਤੇ ਸੁਣਵਾਈ ਕੀਤੀ ਸੀ, ਜਿਸ 'ਚ ਕਿਹਾ ਗਿਆ ਸੀ ਕਿ ਨਾਮਜ਼ਦਗੀਆਂ ਭਰਨ ਦੀ ਤਾਰੀਖ਼ ਤੋਂ ਘੱਟੋ-ਘੱਟ ਪੰਜ ਹਫ਼ਤੇ ਭਾਵ 11 ਅਕਤੂਬਰ ਨੂੰ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਰਾਸ਼ਟਰਪਤੀ ਚੋਣਾਂ : Trump ਸਾਰੇ ਸੂਬਿਆਂ 'ਚ Harris ਤੋਂ ਅੱਗੇ

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਸ (ਚੋਣ) ਦੀ ਤਾਰੀਖ਼ ਨਾਮਜ਼ਦਗੀਆਂ ਦੀ ਸਮਾਪਤੀ ਤੋਂ ਸੱਤ ਹਫ਼ਤਿਆਂ ਤੋਂ ਵੱਧ ਨਹੀਂ ਹੋਣੀ ਚਾਹੀਦੀ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਅਜਿਹੀ ਸਥਿਤੀ 'ਚ ਚੋਣਾਂ 14 ਨਵੰਬਰ ਨੂੰ ਨਹੀਂ ਸਗੋਂ 15 ਨਵੰਬਰ ਨੂੰ ਕਰਵਾਈਆਂ ਜਾਣ। ਪਟੀਸ਼ਨਰ ਨੇ ਦਾਅਵਾ ਕੀਤਾ ਕਿ ਨਿਯਮਾਂ ਦੀ ਉਲੰਘਣਾ ਚੋਣ ਨੂੰ ਅਸੰਵਿਧਾਨਕ ਬਣਾਉਂਦੀ ਹੈ। ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਨੇ 21 ਸਤੰਬਰ ਦੀ ਰਾਸ਼ਟਰਪਤੀ ਚੋਣ ਜਿੱਤਣ ਤੋਂ ਤੁਰੰਤ ਬਾਅਦ ਸੰਸਦ ਨੂੰ ਭੰਗ ਕਰ ਦਿੱਤਾ ਸੀ। ਇਹ ਮੱਧਕਾਲੀ ਚੋਣ ਅਗਸਤ 2025 ਦੇ ਨਿਰਧਾਰਤ ਸਮੇਂ ਤੋਂ ਲਗਭਗ 10 ਮਹੀਨੇ ਪਹਿਲਾਂ ਕਰਵਾਈ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News