ਸ਼੍ਰੀਲੰਕਾ: ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਅੱਧੀ ਰਾਤ ਤੋਂ ਐਮਰਜੈਂਸੀ ਦਾ ਕੀਤਾ ਐਲਾਨ
Friday, May 06, 2022 - 10:54 PM (IST)
ਕੋਲੰਬੋ: ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਵੱਡੇ ਪੈਮਾਨੇ 'ਤੇ ਆਰਥਿਕ ਸੰਕਟ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਅੱਧੀ ਰਾਤ ਤੋਂ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪੁਲਸ ਨੇ ਸ਼੍ਰੀਲੰਕਾ ਦੀ ਸੰਸਦ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਰਹੇ ਵਿਦਿਆਰਥੀਆਂ 'ਤੇ ਫਿਰ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ।
ਇਹ ਵੀ ਪੜ੍ਹੋ :- ਪੰਜਾਬ ’ਚ ‘ਆਪ’ ਸਰਕਾਰ ਦੇ ‘ਦਮਨਚੱਕਰ’ ਦਾ ਡਟ ਕੇ ਮੁਕਾਬਲਾ ਕਰਨਗੇ ਭਾਜਪਾ ਵਰਕਰ : ਅਸ਼ਵਨੀ ਸ਼ਰਮਾ
ਆਰਥਿਕ ਸੰਕਟ ਨਾਲ ਨਜਿੱਠਣ 'ਚ ਨਾਕਾਮ ਰਹੇ ਰਾਸ਼ਟਰਪਤੀ ਗੋਟਬਾਯਾ ਰਾਜਪਕੇਸ਼ ਅਤੇ ਉਨ੍ਹਾਂ ਦੀ ਸਰਕਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਟ੍ਰੇਡ ਯੂਨੀਅਨ ਨੇ ਸ਼ੁੱਕਰਵਾਰ ਨੂੰ ਦੇਸ਼ ਵਿਆਪੀ ਹੜਤਾਲ ਕੀਤੀ। ਦੇਸ਼ 'ਚ ਜਾਰੀ ਭਿਆਨਕ ਆਰਥਿਕ ਸੰਕਟ ਦੇ ਚੱਲਦੇ ਸਰਕਾਰ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰ ਰਹੀ ਹੈ ਅਤੇ ਉਸ ਦੇ ਅਸਤੀਫ਼ੇ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ।
ਇਹ ਵੀ ਪੜ੍ਹੋ :-ਪਾਕਿ ਸਰਕਾਰ ਇਮਰਾਨ ਖਾਨ ਦੀ ਆਮਦਨ ਤੇ ਜਾਇਦਾਦ ਦੀ ਕਰੇਗੀ ਜਾਂਚ : ਰਿਪੋਰਟ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ