ਸ਼੍ਰੀਲੰਕਾ: ਹੁਣ ਰਾਸ਼ਟਰਪਤੀ ਭਵਨ ਦੀ ਸਫਾਈ 'ਚ ਜੁਟੇ ਪ੍ਰਦਰਸ਼ਨਕਾਰੀ (ਤਸਵੀਰਾਂ)

07/11/2022 1:57:01 PM

ਕੋਲੰਬੋ (ਬਿਊਰੋ): ਸ਼੍ਰੀਲੰਕਾ ਦੇ ਆਮ ਲੋਕ ਹੁਣ ਇਸ ਗੱਲ 'ਤੇ ਅੜੇ ਹੋਏ ਹਨ ਕਿ 'ਅਸੀਂ ਉਦੋਂ ਤੱਕ ਉਨ੍ਹਾਂ ਦਾ ਘਰ ਨਹੀਂ ਛੱਡਾਂਗੇ ਜਦੋਂ ਤੱਕ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਸਤੀਫਾ ਨਹੀਂ ਦਿੰਦੇ'। ਇਸ ਤੋਂ ਪਹਿਲਾਂ ਬੀਤੇ ਦਿਨੀਂ ਸ਼੍ਰੀਲੰਕਾ ਦੀ ਜਨਤਾ ਰਾਸ਼ਟਰਪਤੀ ਭਵਨ ਵਿਚ ਦਾਖਲ ਹੋ ਗਈ ਸੀ ਅਤੇ ਜੰਮ ਕੇ ਭੰਨ-ਤੋੜ ਕੀਤੀ ਸੀ। ਹੁਣ ਕੋਲੰਬੋ ਵਿੱਚ ਨੌਜਵਾਨਾਂ ਦਾ ਇੱਕ ਸਮੂਹ ਰਾਸ਼ਟਰਪਤੀ ਨਿਵਾਸ ਵਿੱਚ ਖਿੱਲਰੇ ਕੂੜੇ ਅਤੇ ਪਲਾਸਟਿਕ ਨੂੰ ਸਾਫ਼ ਕਰਨ ਦਾ ਕੰਮ ਕਰ ਰਿਹਾ ਹੈ। 

PunjabKesari

ਇੱਕ ਨੌਜਵਾਨ ਨੇ ਕਿਹਾ ਕਿ ਇਹ ਇੱਕ ਜਨਤਕ ਥਾਂ ਹੈ, ਇਸ ਨੂੰ ਸਾਫ਼ ਰੱਖਣਾ ਸਾਡੀ ਜ਼ਿੰਮੇਵਾਰੀ ਹੈ। ਅਸੀਂ ਸਿਸਟਮ ਵਿੱਚ ਬਦਲਾਅ ਲਈ ਪ੍ਰਦਰਸ਼ਨ ਕਰ ਰਹੇ ਹਾਂ। ਇਹ ਵੀ ਸਿਸਟਮ ਵਿੱਚ ਬਦਲਾਅ ਦਾ ਇੱਕ ਹਿੱਸਾ ਹੈ।

PunjabKesari

ਸ਼੍ਰੀਲੰਕਾ 'ਚ ਰਾਸ਼ਟਰਪਤੀ ਭਵਨ 'ਤੇ ਕਬਜ਼ਾ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਰਾਸ਼ਟਰਪਤੀ ਭਵਨ 'ਤੇ ਕਬਜ਼ਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੰਦੇ।ਉੱਧਰ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੂੰ ਅਧਿਕਾਰਤ ਤੌਰ ‘ਤੇ ਕਿਹਾ ਹੈ ਕਿ ਉਹ 13 ਜੁਲਾਈ ਨੂੰ ਅਸਤੀਫ਼ਾ ਦੇ ਦੇਣਗੇ।


Vandana

Content Editor

Related News