ਸ਼੍ਰੀਲੰਕਾ ਨੇ 21 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ, ਕੋਲੰਬੋ ਤੋਂ ਚੇਨਈ ਲਈ ਹੋਏ ਰਵਾਨਾ
Saturday, Aug 03, 2024 - 04:29 AM (IST)
ਇੰਟਰਨੈਸ਼ਨਲ ਡੈਸਕ : ਸ਼੍ਰੀਲੰਕਾ ਦੀ ਜਲ ਸੈਨਾ ਵਲੋਂ ਗ੍ਰਿਫਤਾਰ ਕੀਤੇ ਗਏ 21 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਉਹ ਕੋਲੰਬੋ ਤੋਂ ਚੇਨਈ ਲਈ ਰਵਾਨਾ ਹੋ ਗਏ ਹਨ। ਸ਼੍ਰੀਲੰਕਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਲੰਬੋ ਵਿਚ ਭਾਰਤੀ ਹਾਈ ਕਮਿਸ਼ਨ ਅਤੇ ਜਾਫਨਾ ਸਥਿਤ ਭਾਰਤੀ ਵਣਜ ਦੂਤਘਰ ਨੇ ਸ਼੍ਰੀਲੰਕਾ ਸਰਕਾਰ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਭਾਰਤੀ ਮਛੇਰਿਆਂ ਦੀ ਰਿਹਾਈ ਨੂੰ ਯਕੀਨੀ ਬਣਾਇਆ।
ਇਹ ਵੀ ਪੜ੍ਹੋ : ਅਮਰੀਕਾ ਨੇ TikTok ਖ਼ਿਲਾਫ਼ ਦਾਇਰ ਕੀਤਾ ਕੇਸ, ਬੱਚਿਆਂ ਦੇ ਆਨਲਾਈਨ ਪ੍ਰਾਈਵੇਸੀ ਕਾਨੂੰਨ ਦੀ ਉਲੰਘਣਾ ਦਾ ਦੋਸ਼
ਹਾਈ ਕਮਿਸ਼ਨ ਨੇ ਰਿਹਾਅ ਕੀਤੇ ਮਛੇਰਿਆਂ ਦੀ ਤਸਵੀਰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਸਾਂਝੀ ਕੀਤੀ ਅਤੇ ਕਿਹਾ, “ਘਰ ਵਾਪਸੀ! 21 ਭਾਰਤੀ ਮਛੇਰਿਆਂ ਨੂੰ ਸਫਲਤਾ ਪੂਰਵਕ ਵਾਪਸ ਭੇਜ ਦਿੱਤਾ ਗਿਆ ਹੈ ਅਤੇ ਉਹ ਕੋਲੰਬੋ ਤੋਂ ਚੇਨਈ ਲਈ ਰਵਾਨਾ ਹੋ ਗਏ ਹਨ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8