ਸ੍ਰੀਲੰਕਾ 'ਚ ਡੂੰਘਾ ਹੋ ਰਿਹਾ ਸੰਕਟ, ਵਿੱਤ ਮੰਤਰੀ ਨੇ ਨਿਯੁਕਤੀ ਤੋਂ ਇਕ ਦਿਨ ਬਾਅਦ ਦਿੱਤਾ ਅਸਤੀਫ਼ਾ
Tuesday, Apr 05, 2022 - 03:06 PM (IST)
ਕੋਲੰਬੋ (ਭਾਸ਼ਾ)- ਸ੍ਰੀਲੰਕਾ ਦੇ ਨਵੇਂ ਵਿੱਤ ਮੰਤਰੀ ਅਲੀ ਸਾਬਰੀ ਨੇ ਮੰਗਲਵਾਰ ਨੂੰ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇਕ ਦਿਨ ਪਹਿਲਾਂ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਆਪਣੇ ਭਰਾ ਬਾਸਿਲ ਰਾਜਪਕਸ਼ੇ ਨੂੰ ਬਰਖਾਸਤ ਕਰਨ ਤੋਂ ਬਾਅਦ ਨਿਯੁਕਤ ਕੀਤਾ ਸੀ।
ਇਹ ਵੀ ਪੜ੍ਹੋ: ਸ੍ਰੀਲੰਕਾ 'ਚ ਬਦਤਰ ਹੋਈ ਆਰਥਿਕ ਸਥਿਤੀ, ਮੈਡੀਕਲ ਐਮਰਜੈਂਸੀ ਦਾ ਐਲਾਨ
ਸਾਬਰੀ ਨੇ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਨ੍ਹਾਂ ਨੇ ਅਸਥਾਈ ਉਪਾਅ ਵਜੋਂ ਇਹ ਅਹੁਦਾ ਸੰਭਾਲਿਆ ਸੀ। ਸਾਬਰੀ ਨੇ ਪੱਤਰ ਵਿੱਚ ਕਿਹਾ, "ਹਾਲਾਂਕਿ, ਮੌਜੂਦਾ ਸਥਿਤੀ ਨੂੰ ਵਿਚਾਰਨ ਅਤੇ ਧਿਆਨ ਵਿੱਚ ਰੱਖਦੇ ਹੋਏ, ਮੇਰੀ ਮਹਾਮਹਿਮ ਨੂੰ ਸਲਾਹ ਹੈ ਕਿ ਉਹ ਸੰਕਟ ਨਾਲ ਨਜਿੱਠਣ ਲਈ ਨਵੇਂ ਅਤੇ ਕਿਰਿਆਸ਼ੀਲ ਉਪਾਅ ਕਰਨ ਅਤੇ ਇਸ ਸਮੇਂ ਇੱਕ ਨਵੇਂ ਵਿੱਤ ਮੰਤਰੀ ਦੀ ਨਿਯੁਕਤੀ ਸਮੇਤ ਗੈਰ-ਰਵਾਇਤੀ ਕਦਮ ਚੁੱਕੇ ਜਾਣ ਦੀ ਲੋੜ ਹੈ।
ਇਹ ਵੀ ਪੜ੍ਹੋ: ਨਿਊਯਾਰਕ 'ਚ ਬਜ਼ੁਰਗ ਸਿੱਖ 'ਤੇ ਹੋਏ ਹਮਲੇ ਦੇ ਮਾਮਲੇ 'ਚ ਭਾਰਤੀ ਕੌਂਸਲੇਟ ਦਾ ਬਿਆਨ ਆਇਆ ਸਾਹਮਣੇ
ਸਾਬਰੀ ਸੋਮਵਾਰ ਨੂੰ ਰਾਸ਼ਟਰਪਤੀ ਰਾਜਪਕਸ਼ੇ ਵੱਲੋਂ ਨਿਯੁਕਤ ਕੀਤੇ ਗਏ 4 ਨਵੇਂ ਮੰਤਰੀਆਂ ਵਿਚ ਸ਼ਾਮਲ ਸਨ। ਸ੍ਰੀਲੰਕਾ ਇਸ ਸਮੇਂ ਆਪਣੇ ਸਭ ਤੋਂ ਖ਼ਰਾਬ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਮਹਿੰਗਾਈ ਅਤੇ ਸਪਲਾਈ ਦੀ ਕਮੀ ਕਾਰਨ ਲੋਕ ਮਹੀਨਿਆਂ ਤੋਂ ਪਰੇਸ਼ਾਨ ਹਨ।
ਇਹ ਵੀ ਪੜ੍ਹੋ: ਇਮਰਾਨ ਖ਼ਾਨ ਦੇ ਬਦਲੇ 'ਸੁਰ', ਕਿਹਾ-ਮੈਂ ਭਾਰਤ ਵਿਰੋਧੀ ਜਾਂ ਅਮਰੀਕਾ ਵਿਰੋਧੀ ਨਹੀਂ ਹਾਂ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।