ਸ਼੍ਰੀਲੰਕਾ ਦੀ ਅਦਾਲਤ ਨੇ 18 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ

Saturday, Feb 24, 2024 - 01:30 PM (IST)

ਸ਼੍ਰੀਲੰਕਾ ਦੀ ਅਦਾਲਤ ਨੇ 18 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ

ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਦੀ ਇਕ ਅਦਾਲਤ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਸ਼੍ਰੀਲੰਕਾ ਦੇ ਜਲ ਖੇਤਰ ਵਿਚ ਕਥਿਤ ਤੌਰ 'ਤੇ ਮੱਛੀਆਂ ਫੜਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ 18 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮਛੇਰਿਆਂ ਨੂੰ 7 ਫਰਵਰੀ ਨੂੰ ਉੱਤਰੀ ਸ਼੍ਰੀਲੰਕਾ ਦੇ ਜਾਫਨਾ ਵਿੱਚ ਡੇਲਫਟ ਆਈਲੈਂਡ ਦੇ ਸਮੁੰਦਰ ਤੱਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਫਨਾ ਵਿੱਚ ਮੈਜਿਸਟਰੇਟ ਨੇ ਵੀਰਵਾਰ ਨੂੰ 18 ਮਛੇਰਿਆਂ ਨੂੰ ਰਿਹਾਅ ਕੀਤਾ ਅਤੇ ਮੱਛੀਆਂ ਫੜਨ ਲਈ ਵਰਤੀਆਂ ਗਈਆਂ ਕਿਸ਼ਤੀਆਂ ਦੇ 2 ਡਰਾਈਵਰਾਂ ਨੂੰ 6 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਵੀ ਸੁਣਾਈ ਅਤੇ ਕਿਸ਼ਤੀਆਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ। ਜਦੋਂ ਮਛੇਰਿਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਨ੍ਹਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ।

ਇਹ ਵੀ ਪੜ੍ਹੋ: ‘ਫਤਵਾ ਚੋਰ’ ਦੇ ਨਾਅਰਿਆਂ ਦਰਮਿਆਨ ਨਵਾਜ਼ ਦੀ ਧੀ ਮਰੀਅਮ ਤੇ ਨਵੇਂ ਚੁਣੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ 'ਚ ਚੁੱਕੀ ਸਹੁੰ

ਮੈਜਿਸਟਰੇਟ ਨੇ ਸ਼੍ਰੀਲੰਕਾ ਦੀ ਜਲ ਸੈਨਾ ਅਤੇ ਜਾਫਨਾ ਸਥਿਤ ਭਾਰਤੀ ਡਿਪਟੀ ਹਾਈ ਕਮਿਸ਼ਨ ਦਫ਼ਤਰ ਦੀ ਮਦਦ ਨਾਲ ਉਨ੍ਹਾਂ ਨੂੰ ਵਾਪਸ ਭੇਜਣ ਦਾ ਹੁਕਮ ਦਿੱਤਾ। ਉੱਤਰੀ ਮਛੇਰੇ ਸੰਗਠਨਾਂ ਨੇ 20 ਫਰਵਰੀ ਨੂੰ ਜਾਫਨਾ ਵਿੱਚ ਭਾਰਤੀ ਡਿਪਟੀ ਹਾਈ ਕਮਿਸ਼ਨ ਦੇ ਦਫ਼ਤਰ ਦੇ ਸਾਹਮਣੇ ਪ੍ਰਦਰਸ਼ਨ ਕਰਕੇ ਸ੍ਰੀਲੰਕਾ ਦੇ ਜਲ ਖੇਤਰ ਵਿੱਚ ਭਾਰਤੀ ਮਛੇਰਿਆਂ ਵੱਲੋਂ ਗੈਰ ਕਾਨੂੰਨੀ ਮੱਛੀ ਫੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਦਖ਼ਲ ਦੀ ਮੰਗ ਕੀਤੀ ਸੀ। ਸ਼੍ਰੀਲੰਕਾ ਦੀ ਜਲ ਸੈਨਾ ਨੇ ਇਸ ਮਹੀਨੇ ਹੁਣ ਤੱਕ 40 ਤੋਂ ਵੱਧ ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਲ 2023 ਦੌਰਾਨ ਸ਼੍ਰੀਲੰਕਾ ਦੀ ਜਲ ਸੈਨਾ ਨੇ ਮੱਛੀਆਂ ਫੜਨ ਵਾਲੀਆਂ 35 ਕਿਸ਼ਤੀਆਂ ਸਮੇਤ 240 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ: ਆਹਮੋ-ਸਾਹਮਣੇ ਦੀ ਭਿਆਨਕ ਟੱਕਰ ਮਗਰੋਂ ਗੱਡੀਆਂ ਦੇ ਉੱਡੇ ਪਰਖੱਚੇ, 8 ਲੋਕਾਂ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News