ਸ਼੍ਰੀਲੰਕਾ ਦੀ ਜਲ ਸੈਨਾ ਨੇ 12 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

02/13/2022 4:32:36 PM

ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਦੀ ਜਲ ਸੈਨਾ ਨੇ ਦੇਸ਼ ਦੇ ਜਲ ਖੇਤਰ ਵਿਚ ਗੈਰ-ਕਾਨੂੰਨੀ ਢੰਗ ਨਾਲ ਮੱਛੀਆਂ ਫੜਨ ਦੇ ਦੋਸ਼ ਵਿਚ 12 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੀਆਂ 2 ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਨੂੰ ਵੀ ਜ਼ਬਤ ਕਰ ਲਿਆ ਹੈ। ਇਹ ਜਾਣਕਾਰੀ ਐਤਵਾਰ ਨੂੰ ਇਕ ਅਧਿਕਾਰਤ ਬਿਆਨ ਵਿਚ ਦਿੱਤੀ ਗਈ।

ਜਲ ਸੈਨਾ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਤਲਾਇਮਨਾਰ ਦੇ ਉੱਤਰ ਵਿਚ ਸਮੁੰਦਰ ਵਿਚ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮਛੇਰੇ ਸਮੁੰਦਰ ਵਿਚ ਪਾਣੀ ਦੇ ਤਲ ’ਤੇ ਜਾਲ ਵਿਛਾ ਕੇ ਮੱਛੀਆਂ ਫੜ ਰਹੇ ਸਨ। ਉਨ੍ਹਾਂ ਕਿਹਾ, '12 ਫਰਵਰੀ ਦੀ ਰਾਤ ਨੂੰ ਤਾਲਿਮਨਾਰ ਦੇ ਉੱਤਰ ਵਿਚ ਸਮੁੰਦਰ ਵਿਚ ਇੱਕ ਆਪ੍ਰੇਸ਼ਨ ਕੀਤਾ ਗਿਆ ਸੀ। ਇਸ ਦੌਰਾਨ ਸ਼੍ਰੀਲੰਕਾ ਦੀ ਜਲ ਸੈਨਾ ਨੇ 2 ਭਾਰਤੀ ਮੱਛੀ ਫੜਨ ਵਾਲੀਆਂ ਕਿਸ਼ਤੀਆਂ ਨੂੰ ਜ਼ਬਤ ਕਰ ਲਿਆ ਅਤੇ ਸ਼੍ਰੀਲੰਕਾ ਦੇ ਜਲ ਖੇਤਰ ਵਿਚ ਮੱਛੀਆਂ ਫੜ ਰਹੇ 12 ਭਾਰਤੀ ਮਛੇਰਿਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਸ਼੍ਰੀਲੰਕਾਈ ਜਲ ਸੈਨਾ ਨੇ ਇਸ ਮਹੀਨੇ ਤੀਜੀ ਵਾਰ ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।


cherry

Content Editor

Related News