ਸ਼੍ਰੀਲੰਕਾਈ ਨੇਵੀ ਨੇ ਗੈਰ-ਕਾਨੂੰਨੀ ਮੱਛੀਆਂ ਫੜਨ ਦੇ ਦੋਸ਼ ''ਚ 15 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫਤਾਰ
Saturday, Mar 16, 2024 - 11:36 AM (IST)
ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਦੀ ਜਲ ਸੈਨਾ ਨੇ ਗੈਰ ਕਾਨੂੰਨੀ ਮੱਛੀ ਫੜਨ ਦੇ ਦੋਸ਼ ਵਿਚ ਉੱਤਰੀ ਜਾਫਨਾ ਪ੍ਰਾਇਦੀਪ ਦੇ ਕਰਾਈਨਗਰ ਦੇ ਤੱਟ ਤੋਂ 15 ਭਾਰਤੀ ਮਛੇਰਿਆਂ ਨੂੰ ਹਿਰਾਸਤ ਵਿਚ ਲਿਆ ਹੈ। ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ ਹੈ। ਬਿਆਨ ਮੁਤਾਬਕ ਜਲ ਸੈਨਾ ਇਨ੍ਹਾਂ ਫੜੇ ਗਏ ਮਛੇਰਿਆਂ ਅਤੇ ਉਨ੍ਹਾਂ ਦੀਆਂ ਕਿਸ਼ਤੀਆਂ ਨੂੰ ਕਾਂਕੇਸੰਤੁਰਾਈ ਬੰਦਰਗਾਹ ਲੈ ਗਈ ਅਤੇ ਅਗਲੀ ਕਾਰਵਾਈ ਲਈ ਉਨ੍ਹਾਂ ਨੂੰ ਮੱਛੀ ਪਾਲਣ ਡਾਇਰੈਕਟੋਰੇਟ ਦੇ ਹਵਾਲੇ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਘਰ ’ਚ ਅੱਗ ਲੱਗਣ ਕਾਰਨ ਪੰਜਾਬੀ ਦੀ ਮੌਤ
ਹਾਲ ਹੀ 'ਚ ਸ਼੍ਰੀਲੰਕਾ ਦੇ ਮਛੇਰਿਆਂ ਨੇ ਅਧਿਕਾਰੀਆਂ ਖਿਲਾਫ ਪ੍ਰਦਰਸ਼ਨ ਕਰਕੇ ਅਤੇ ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਮਛੇਰਿਆਂ ਦੇ ਕਥਿਤ ਤੌਰ 'ਤੇ ਮੱਛੀ ਫੜਨ 'ਤੇ ਪਾਬੰਦੀ ਲਗਾ ਕੇ ਉਨ੍ਹਾਂ ਦੇ ਹਿੱਤਾਂ ਦੀ ਸੁਰੱਖਿਆ ਦੀ ਮੰਗ ਕੀਤੀ ਸੀ। ਸ਼੍ਰੀਲੰਕਾ ਦੀ ਜਲ ਸੈਨਾ ਨੇ ਦੱਸਿਆ ਕਿ ਅੱਜ ਸਵੇਰੇ ਹਿਰਾਸਤ ਵਿੱਚ ਲਏ ਗਏ ਮਛੇਰਿਆਂ ਨਾਲ ਸਾਲ 2024 ਵਿੱਚ ਜਲ ਸੈਨਾ ਵੱਲੋਂ ਫੜੇ ਗਏ ਮਛੇਰਿਆਂ ਦੀ ਗਿਣਤੀ 225 ਹੋ ਗਈ ਹੈ। ਜਦਕਿ 16 ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਨੂੰ ਜ਼ਬਤ ਕੀਤਾ ਗਿਆ ਹੈ। ਭਾਰਤ ਅਤੇ ਸ਼੍ਰੀਲੰਕਾ ਦੇ ਸਬੰਧਾਂ ਵਿੱਚ ਮਛੇਰਿਆਂ ਦਾ ਮੁੱਦਾ ਇੱਕ ਵੱਡਾ ਮੁੱਦਾ ਬਣਿਆ ਹੋਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।