ਸ਼੍ਰੀਲੰਕਾ ਦੀ ਜਲ ਸੈਨਾ ਨੇ 16 ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

03/24/2022 10:48:45 AM

ਕੋਲੰਬੋ (ਭਾਸ਼ਾ)- ਸ੍ਰੀਲੰਕਾ ਦੀ ਜਲ ਸੈਨਾ ਨੇ ਵੀਰਵਾਰ ਨੂੰ 16 ਭਾਰਤੀ ਮਛੇਰਿਆਂ ਨੂੰ ਆਪਣੀ ਸਮੁੰਦਰੀ ਸੀਮਾ ਦੀ ਕਥਿਤ ਉਲੰਘਣਾ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਮਛੇਰੇ ਤਾਮਿਲਨਾਡੂ ਦੇ ਵਸਨੀਕ ਹਨ। ਤਾਮਿਲਨਾਡੂ ਦੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਛੇਰਿਆਂ ਦੀਆਂ ਇਹ ਗ੍ਰਿਫ਼ਤਾਰੀਆਂ ਦੋ ਵੱਖ-ਵੱਖ ਘਟਨਾਵਾਂ ਵਿੱਚ ਹੋਈਆਂ ਹਨ। 

ਪੜ੍ਹੋ ਇਹ ਅਹਿਮ ਖ਼ਬਰ -ਰੂਸ ਦਾ ਨਵਾਂ ਕਦਮ, 'ਗੂਗਲ' ਨੂੰ ਕੀਤਾ ਬਲਾਕ

ਇਸ ਤੋਂ ਇਲਾਵਾ ਸ੍ਰੀਲੰਕਾ ਦੀ ਜਲ ਸੈਨਾ ਨੇ ਮਛੇਰਿਆਂ ਦੀਆਂ ਦੋ ਮਸ਼ੀਨੀ ਕਿਸ਼ਤੀਆਂ ਵੀ ਜ਼ਬਤ ਕੀਤੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ 12 ਮਛੇਰਿਆਂ ਨੂੰ ਕਚੈਥੀਵੂ ਨੇੜੇ ਮੱਛੀਆਂ ਫੜਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਬਾਕੀਆਂ ਨੂੰ ਮੰਨਾਰ ਦੀ ਖਾੜੀ ਤੋਂ ਫੜਿਆ ਗਿਆ ਸੀ। ਸ਼੍ਰੀਲੰਕਾ ਦੀ ਜਲ ਸੈਨਾ ਨੇ ਫਰਵਰੀ 'ਚ ਵੱਖ-ਵੱਖ ਘਟਨਾਵਾਂ 'ਚ ਤਾਮਿਲਨਾਡੂ ਦੇ ਕਈ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

Vandana

This news is Content Editor Vandana