ਸ਼੍ਰੀਲੰਕਾ ਦੀ ਜਲ ਸੈਨਾ ਨੇ 21 ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

Thursday, Dec 07, 2023 - 01:43 PM (IST)

ਕੋਲੰਬੋ (ਭਾਸ਼ਾ) ਸ਼੍ਰੀਲੰਕਾ ਦੇ ਜਲ ਖੇਤਰ ਵਿਚ ਕਥਿਤ ਤੌਰ 'ਤੇ ਮੱਛੀਆਂ ਫੜਨ ਦੇ ਦੋਸ਼ ਵਿਚ ਘੱਟ ਤੋਂ ਘੱਟ 21 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਚਾਰ ਕਿਸ਼ਤੀਆਂ ਨੂੰ ਜ਼ਬਤ ਕਰ ਲਿਆ ਗਿਆ। ਸ਼੍ਰੀਲੰਕਾਈ ਨੇਵੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਭਾਰਤੀ ਮਛੇਰਿਆਂ ਨੂੰ ਬੁੱਧਵਾਰ ਨੂੰ ਮੰਨਾਰ ਅਤੇ ਕੋਵਿਲਨ ਦੇ ਉੱਤਰ-ਪੂਰਬੀ ਜਲ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ। 

ਪੜ੍ਹੋ ਇਹ ਅਹਿਮ ਖ਼ਬਰ-ਯੂ.ਕੇ. ’ਚ ਵਧ ਰਹੀ ਮਹਿੰਗਾਈ, 28 ਲੱਖ ਬੱਚਿਆਂ ਦੀ ਸਿੱਖਿਆ ਹੋ ਰਹੀ ਪ੍ਰਭਾਵਿਤ

ਨੇਵੀ ਨੇ ਕਿਹਾ ਕਿ 2023 ਵਿੱਚ ਉਨ੍ਹਾਂ ਨੇ ਸ਼੍ਰੀਲੰਕਾ ਦੇ ਜਲ ਖੇਤਰ ਵਿੱਚ ਗੈਰ-ਕਾਨੂੰਨੀ ਮੱਛੀਆਂ ਫੜਨ ਲਈ 195 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ। ਭਾਰਤੀ ਮਛੇਰਿਆਂ ਨੂੰ ਅਕਸਰ ਕਥਿਤ ਤੌਰ 'ਤੇ ਅੰਤਰਰਾਸ਼ਟਰੀ ਸਮੁੰਦਰੀ ਸੀਮਾ ਪਾਰ ਕਰਨ ਅਤੇ ਸ਼੍ਰੀਲੰਕਾ ਦੇ ਪਾਣੀਆਂ ਵਿੱਚ ਮੱਛੀਆਂ ਫੜਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News