ਸ਼੍ਰੀਲੰਕਾ ਦੀ ਜਲ ਸੈਨਾ ਨੇ 8 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

Monday, Jan 13, 2025 - 09:49 AM (IST)

ਸ਼੍ਰੀਲੰਕਾ ਦੀ ਜਲ ਸੈਨਾ ਨੇ 8 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਕੋਲੰਬੋ (ਏਜੰਸੀ) : ਸ਼੍ਰੀਲੰਕਾ ਦੀ ਜਲ ਸੈਨਾ ਨੇ ਉਥੇ ਮੱਛੀਆਂ ਫੜਨ ਦੇ ਦੋਸ਼ ’ਚ ਅੱਠ ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਦੋ ਕਿਸ਼ਤੀਆਂ ਨੂੰ ਜ਼ਬਤ ਕਰ ਲਿਆ ਹੈ। ਸ਼੍ਰੀਲੰਕਾ ਦੀ ਜਲ ਸੈਨਾ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਸ਼ਨੀਵਾਰ ਰਾਤ ਨੂੰ ਮੰਨਾਰ ਦੇ ਉੱਤਰ ’ਚ ਸਮੁੰਦਰੀ ਖੇਤਰ ’ਚ ਸ਼ੁਰੂ ਕੀਤੇ ਗਏ ਇਕ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕੀਤੀਆਂ।

ਬਿਆਨ ’ਚ ਕਿਹਾ ਗਿਆ ਹੈ ਕਿ ਇਸ ਸਾਲ ਹੁਣ ਤੱਕ 18 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤਿੰਨ ਕਿਸ਼ਤੀਆਂ ਜ਼ਬਤ ਕੀਤੀਆਂ ਗਈਆਂ ਹਨ। ਸ਼੍ਰੀਲੰਕਾ ਦੀ ਜਲ ਸੈਨਾ ਨੇ ਕਿਹਾ ਕਿ 11 ਜਨਵਰੀ ਦੀ ਰਾਤ ਨੂੰ ਉਸ ਦੀ ਉੱਤਰੀ ਕੇਂਦਰੀ ਕਮਾਂਡ ਨੇ ਭਾਰਤੀ ਮਛੇਰਿਆਂ ਦੀਆਂ ਕੁਝ ਕਿਸ਼ਤੀਆਂ ਦੇਖੀਆਂ, ਜੋ ਸ਼੍ਰੀਲੰਕਾ ਦੇ ਸਮੁੰਦਰੀ ਖੇਤਰ ’ਚ ਗੈਰ-ਕਾਨੂੰਨੀ ਤੌਰ ’ਤੇ ਮੱਛੀਆਂ ਫੜ ਰਹੇ ਸਨ।


author

cherry

Content Editor

Related News