ਸ੍ਰੀਲੰਕਾ ਦੀ ਸਮੁੰਦਰੀ ਫੌਜ ਦੀ ਵੱਡੀ ਕਾਰਵਾਈ; 9 ਭਾਰਤੀ ਮਛੇਰੇ ਗ੍ਰਿਫ਼ਤਾਰ, ਕਿਸ਼ਤੀ ਵੀ ਕੀਤੀ ਜ਼ਬਤ

Friday, Aug 14, 2026 - 08:58 AM (IST)

ਸ੍ਰੀਲੰਕਾ ਦੀ ਸਮੁੰਦਰੀ ਫੌਜ ਦੀ ਵੱਡੀ ਕਾਰਵਾਈ; 9 ਭਾਰਤੀ ਮਛੇਰੇ ਗ੍ਰਿਫ਼ਤਾਰ, ਕਿਸ਼ਤੀ ਵੀ ਕੀਤੀ ਜ਼ਬਤ

ਕੋਲੰਬੋ (ਏਜੰਸੀ) : ਸ੍ਰੀਲੰਕਾ ਦੀ ਸਮੁੰਦਰੀ ਫੌਜ ਨੇ ਦੇਸ਼ ਦੇ ਸਮੁੰਦਰੀ ਖੇਤਰ ’ਚ ਗੈਰ-ਕਾਨੂੰਨੀ ਰੂਪ ’ਚ ਮੱਛੀਆਂ ਫੜਨ ਦੇ ਦੋਸ਼ ’ਚ 9 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੀ ਮੱਛੀਆਂ ਫੜਨ ਵਾਲੀ ਬੇੜੀ ਵੀ ਜ਼ਬਤ ਕਰ ਲਈ ਹੈ। ਸਮੁੰਦਰੀ ਫੌਜ ਅਨੁਸਾਰ ਮਛੇਰਿਆਂ ਨੂੰ ਬੁੱਧਵਾਰ ਰਾਤ ਤਲਈਮੰਨਾਰ ਦੇ ਉਰੂਮਲਾਈ ਪੁਆਇੰਟ ਦੇ ਨੇੜੇ ਗ੍ਰਿਫਤਾਰ ਕੀਤਾ ਗਿਆ। ਸਮੁੰਦਰੀ ਫੌਜ ਵੱਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਕਿ ਜ਼ਬਤ ਕੀਤੀ ਗਈ ਕਿਸ਼ਤੀ ਕਥਿਤ ਤੌਰ ’ਤੇ ਅੰਤਰਰਾਸ਼ਟਰੀ ਸਮੁੰਦਰੀ ਸੀਮਾ ਰੇਖਾ (ਆਈ. ਐੱਮ. ਬੀ. ਐੱਲ.) ਪਾਰ ਕਰ ਕੇ ਸ੍ਰੀਲੰਕਾਈ ਸਮੁੰਦਰੀ ਖੇਤਰ ’ਚ ਪਹੁੰਚ ਗਈ ਸੀ ਅਤੇ ਉੱਥੇ ਉਸ ਰਾਹੀਂ ਸਮੁੰਦਰ ਦੇ ਹੇਠਲੇ ਹਿੱਸੇ ਤੋਂ ਮੱਛੀਆਂ ਫੜੀਆਂ ਜਾ ਰਹੀਆਂ ਸਨ।

ਇਹ ਵੀ ਪੜ੍ਹੋ : ਯੂਕ੍ਰੇਨ ਨੇ ਰੂਸ 'ਤੇ ਕੀਤਾ ਡਰੋਨ ਹਮਲਾ ! 1,300 KM ਦੂਰ ਰਿਫਾਇਨਰੀ ਨੂੰ ਬਣਾਇਆ ਨਿਸ਼ਾਨਾ

ਬਿਆਨ ’ਚ ਕਿਹਾ ਗਿਆ ਕਿ ਗ੍ਰਿਫਤਾਰ ਕੀਤੇ ਗਏ ਮਛੇਰਿਆਂ (9) ਅਤੇ ਮੱਛੀਆਂ ਫੜਨ ਵਾਲੀ ਕਿਸ਼ਤੀ ਨੂੰ ਕਾਨੂੰਨੀ ਕਾਰਵਾਈ ਲਈ ਮੰਨਾਰ ਦੇ ਮੱਛੀ ਪਾਲਣ ਸੁਪਰਡੈਂਟ ਨੂੰ ਸੌਂਪ ਦਿੱਤਾ ਜਾਵੇਗਾ। ਮਛੇਰਿਆਂ ਦਾ ਮੁੱਦਾ ਦੋਵਾਂ ਦੇਸ਼ਾਂ ਦੇ ਸਬੰਧਾਂ ’ਚ ਲੰਬੇ ਸਮੇਂ ਤੋਂ ਵਿਵਾਦ ਦਾ ਵਿਸ਼ਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News