ਸ਼੍ਰੀਲੰਕਾਈ ਅਧਿਕਾਰੀਆਂ ਨੇ ਦਿੱਤੀ ਹੋਰ ਹਮਲਿਆਂ ਦੀ ਚਿਤਾਵਨੀ

05/03/2019 6:51:52 PM

ਕੋਲੰਬੋ— ਸ਼੍ਰੀਲੰਕਾਈ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਚਿਤਾਵਨੀ ਦਿੱਤੀ ਕਿ ਈਸਟਰ ਐਤਵਾਰ ਨੂੰ ਆਤਮਘਾਤੀ ਹਮਲਿਆਂ ਨੂੰ ਅੰਜਾਮ ਦੇਣ ਵਾਲੇ ਇਸਲਾਮੀ ਕੱਟੜਪੰਥੀ ਰਾਜਧਾਨੀ ਕੋਲੰਪੋ 'ਚ ਹੋਰ ਹਮਲਿਆਂ ਦੀ ਸਾਜ਼ਿਸ਼ ਰਚ ਸਕਦੇ ਹਨ।

ਪੁਲਸ ਨੇ ਇਕ ਐਡਵਾਈਜ਼ਰੀ ਜਾਰੀ ਕੀਤੀ, ਜਿਸ 'ਚ ਚਿਤਾਵਨੀ ਦਿੱਤੀ ਗਈ ਹੈ ਕਿ ਕੋਲੰਬੋ ਸ਼ਹਿਰ 'ਚ ਦਾਖਲ ਹੋਣ ਵਾਲੇ ਕੁਝ ਪੁਲਾਂ ਤੇ ਉੱਤਰੀ ਕੋਲੰਬੋ ਦੇ ਇਕ ਪੁਲ ਨੂੰ 6 ਮਈ ਤੱਕ ਉਸੇ ਅੱਤਵਾਦੀ ਸਮੂਹ ਵਲੋਂ ਧਮਾਕਾ ਕਰਕੇ ਉਡਾਏ ਜਾਣ ਦਾ ਖਦਸ਼ਾ ਹੈ, ਜਿਸ ਨੇ ਈਸਟਰ ਐਤਵਾਰ ਦੇ ਹਮਲਿਆਂ ਨੂੰ ਅੰਜਾਮ ਦਿੱਤਾ ਸੀ। ਇਸ ਤੋਂ ਬਾਅਦ ਸੁਰੱਖਿਆ ਨੂੰ ਹੋਰ ਸਖਤ ਕਰ ਦਿੱਤਾ ਗਿਆ ਹੈ। ਸ਼੍ਰੀਲੰਕਾ ਫੌਜ ਨੇ ਇਕ ਬਿਆਨ 'ਚ ਕਿਹਾ ਕਿ ਫੌਜ ਪੁਲਸ ਦੀ ਮਦਦ ਨਾਲ ਦੇਸ਼ ਵਿਆਪਕ ਤਲਾਸ਼ੀ ਮੁਹਿੰਮ ਚਲਾਕੇ ਅੱਤਵਾਦੀਆਂ ਤੇ ਉਨ੍ਹਾਂ ਤੇ ਟਿਕਾਣਿਆਂ, ਧਮਾਕਾਖੇਜ਼ ਸਮੱਗਰੀ ਤੇ ਹਥਿਆਰਾਂ ਦੀ ਤਲਾਸ਼ ਕਰ ਰਹੀ ਹੈ। 

ਜ਼ਿਕਰਯੋਗ ਹੈ ਕਿ ਈਸਟਰ ਐਤਵਾਰ ਨੂੰ ਗਿਰਜਾਘਰਾਂ ਤੇ ਲਗਜ਼ਰੀ ਹੋਟਲਾਂ 'ਚ ਹੋਏ ਆਤਮਘਾਤੀ ਹਮਲਿਆਂ 'ਚ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਸੀ ਤੇ ਲਗਭਗ 500 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਸਨ।


Baljit Singh

Content Editor

Related News