ਸ਼੍ਰੀਲੰਕਾਈ PM ਰਾਜਪਕਸ਼ੇ ਦੇ ਸਮਰਥਕਾਂ ਵੱਲੋਂ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ’ਤੇ ਹਮਲਾ, 23 ਜ਼ਖ਼ਮੀ

Monday, May 09, 2022 - 03:52 PM (IST)

ਸ਼੍ਰੀਲੰਕਾਈ PM ਰਾਜਪਕਸ਼ੇ ਦੇ ਸਮਰਥਕਾਂ ਵੱਲੋਂ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ’ਤੇ ਹਮਲਾ, 23 ਜ਼ਖ਼ਮੀ

ਕੋਲੰਬੋ (ਭਾਸ਼ਾ) : ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਦੇ ਸਮਰਥਕਾਂ ਨੇ ਸੋਮਵਾਰ ਨੂੰ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ’ਤੇ ਹਮਲਾ ਕਰ ਦਿੱਤਾ, ਜਿਸ ’ਚ ਘੱਟੋ-ਘੱਟ 23 ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਥਿਤੀ ’ਤੇ ਕਾਬੂ ਪਾਉਣ ਲਈ ਫ਼ੌਜ ਨੂੰ ਤਾਇਨਾਤ ਕੀਤਾ ਗਿਆ। ਇਹ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਇਹ ਹਿੰਸਾ ਸੋਮਵਾਰ ਨੂੰ ਇਨ੍ਹਾਂ ਖ਼ਬਰਾਂ ਤੋਂ ਬਾਅਦ ਹੋਈ ਕਿ ਮਹਿੰਦਾ ਰਾਜਪਕਸ਼ੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕਰ ਸਕਦੇ ਹਨ ਕਿਉਂਕਿ ਉਨ੍ਹਾਂ ਦੇ ਛੋਟੇ ਭਰਾ ਅਤੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੀ ਅਗਵਾਈ ਵਾਲੀ ਸਰਕਾਰ ’ਤੇ ਦੇਸ਼ ’ਚ ਚੱਲ ਰਹੇ ਆਰਥਿਕ ਸੰਕਟ ਨਾਲ ਨਜਿੱਠਣ ਲਈ ਅੰਤ੍ਰਿਮ ਪ੍ਰਸ਼ਾਸਨ ਬਣਾਉਣ ਦਾ ਦਬਾਅ ਹੈ।

ਰਾਜਪਕਸ਼ੇ (76) ਨੂੰ ਆਪਣੇ ਸਿਆਸੀ ਫਰੰਟ ‘ਸ਼੍ਰੀਲੰਕਾ ਪੋਦੁਜਨ ਪੇਰਾਮੁਨਾ’ ਦੇ ਅੰਦਰੋਂ ਵੀ ਅਸਤੀਫ਼ਾ ਦੇਣ ਲਈ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਅਸਤੀਫ਼ਾ ਦੇਣ ਤੋਂ ਬਚਣ ਲਈ ਆਪਣੇ ਸਮਰਥਕਾਂ ਨੂੰ ਜਵਾਬੀ ਦਬਾਅ ਬਣਾਉਣ ਲਈ ਲਾਮਬੰਦ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘‘ਭਾਵਨਾਵਾਂ ਉਬਾਲ ’ਤੇ ਹਨ। ਮੈਂ ਆਪਣੇ ਆਮ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਾ ਹਾਂ ਅਤੇ ਯਾਦ ਰੱਖੋ ਕਿ ਹਿੰਸਾ ਸਿਰਫ ਹਿੰਸਾ ਨੂੰ ਜਨਮ ਦਿੰਦੀ ਹੈ। ਉਨ੍ਹਾਂ ਕਿਹਾ ਕਿ ਿਜਸ ਆਰਥਿਕ ਸੰਕਟ ਨਾਲ ਅਸੀਂ ਜੂਝ ਰਹੇ ਹਾਂ, ਉਸ ਨੂੰ ਇਕ ਅਜਿਹੇ ਆਰਥਿਕ ਹੱਲ ਦੀ ਜ਼ਰੂਰਤ ਹੈ, ਿਜਸ ਨੂੰ ਹੱਲ ਕਰਨ ਲਈ ਇਹ ਪ੍ਰਸ਼ਾਸਨ ਵਚਨਬੱਧ ਹੈ। ਇਸ ਤੋਂ ਪਹਿਲਾਂ ਰਾਜਪਕਸ਼ੇ ਨੇ ਆਪਣੇ ਘਰ ਦੇ ਬਾਹਰ ਇਕੱਠੇ ਹੋਏ ਹਜ਼ਾਰਾਂ ਸਮਰਥਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਕੋਈ ਨਹੀਂ ਸਕੇਗਾ। ਉਨ੍ਹਾਂ ਨੇ ਕਿਹਾ, “ਮੈਨੂੰ ਵਿਰੋਧ ਪ੍ਰਦਰਸ਼ਨ ਅਤੇ ਅੰਦੋਲਨ ਦੇਖਣ ਦੀ ਇੰਨੀ ਆਦਤ ਹੋ ਗਈ ਹੈ ਕਿ ਮੈਨੂੰ ਕੋਈ ਵੀ ਨਹੀਂ ਰੋਕ ਸਕਦਾ। ਮੈਂ ਕਿਸੇ ਵੀ ਹਾਲਤ ਦਾ ਸਾਹਮਣਾ ਕਰਨ ਦਾ ਕਾਫ਼ੀ ਤਜਰਬਾ ਰੱਖਦਾ ਹਾਂ। 


author

Manoj

Content Editor

Related News