ਚਾਰ ਦਿਨਾਂ ਯਾਤਰਾ ''ਤੇ ਕੱਲ ਭਾਰਤ ਆਉਣਗੇ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ

02/06/2020 6:51:13 PM

ਕੋਲੰਬੋ- ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੈ ਚਾਰ ਦਿਨਾਂ ਦੌਰੇ 'ਤੇ ਸ਼ੁੱਕਰਵਾਰ ਨੂੰ ਭਾਰਤ ਪਹੁੰਚਣਗੇ। ਇਸ ਦੌਰਾਨ ਉਹ ਰੱਖਿਆ, ਵਪਾਰ, ਸਮੁੰਦਰੀ ਸੁਰੱਖਿਆ ਸਹਿਯੋਗ ਸਣੇ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ ਕਰਨਗੇ। ਉਹਨਾਂ ਦਾ ਧਾਰਮਿਕ ਸਥਲਾਂ ਵਾਰਾਣਸੀ, ਸਾਰਾਨਾਥ, ਬੌਧਗਯਾ ਤੇ ਤਿਰੁਪਤੀ ਵੀ ਜਾਣ ਦਾ ਪ੍ਰੋਗਰਾਮ ਹੈ।

ਬੀਤੇ ਨਵੰਬਰ ਮਹੀਨੇ ਆਪਣੇ ਛੋਟੇ ਭਰਾ ਗੋਟਬਾਇਆ ਰਾਜਪਕਸ਼ੇ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਮਹਿੰਦਾ ਦਾ ਇਹ ਪਹਿਲਾ ਵਿਦੇਸ਼ ਦੌਰਾ ਹੈ। ਗੋਟਬਾਇਆ ਨੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਲੈਣ ਤੋਂ ਬਾਅਦ ਵੱਡੇ ਭਰਾ ਮਹਿੰਦਾ ਨੂੰ ਪ੍ਰਧਾਨ ਮੰਤਰੀ ਬਣਾਇਆ ਸੀ। ਮਹਿੰਦਾ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ। ਮਹਿੰਦਾ ਦੇ ਦਫਤਰ ਨੇ ਵੀਰਵਾਰ ਨੂੰ ਕਿਹਾ ਕਿ ਇਸ ਨਾਲ ਦੋਵਾਂ ਦੇਸ਼ਾਂ ਦੇ ਮੌਜੂਦਾ ਸਬੰਧ ਹੋਰ ਮਜ਼ਬੂਤ ਹੋਣਗੇ। ਇਸ ਦੌਰੇ 'ਤੇ ਮਹਿੰਦਾ ਭਾਰਤ ਤੋਂ ਮਿਲਣ ਵਾਲੇ 45 ਕਰੋੜ ਡਾਲਰ ਦੇ ਕਰਜ਼ ਨੂੰ ਵੀ ਆਖਰੀ ਰੂਪ ਦੇਣ ਦੀ ਕੋਸ਼ਿਸ਼ ਕਰਨਗੇ।


Baljit Singh

Content Editor

Related News