ਸ਼੍ਰੀਲੰਕਾ ਪੁਲਸ ਨੇ ਸਰਕਾਰ ਵਿਰੋਧੀ ਪ੍ਰਦਰਸ਼ਨ ਸ਼ੁਰੂ ਕਰਨ ਦੇ ਦੋਸ਼ਾਂ 'ਚ ਪੰਜ ਲੋਕਾਂ ਨੂੰ ਕੀਤਾ ਗ੍ਰਿਫਤਾਰ

Thursday, Aug 18, 2022 - 10:47 PM (IST)

ਸ਼੍ਰੀਲੰਕਾ ਪੁਲਸ ਨੇ ਸਰਕਾਰ ਵਿਰੋਧੀ ਪ੍ਰਦਰਸ਼ਨ ਸ਼ੁਰੂ ਕਰਨ ਦੇ ਦੋਸ਼ਾਂ 'ਚ ਪੰਜ ਲੋਕਾਂ ਨੂੰ ਕੀਤਾ ਗ੍ਰਿਫਤਾਰ

ਕੋਲੰਬੋ-ਸ਼੍ਰੀਲੰਕਾ 'ਚ ਵੀਰਵਾਰ ਨੂੰ ਇਕ ਵਾਰ ਫਿਰ ਸਰਕਾਰ ਵਿਰੋਧੀ ਪ੍ਰਦਰਸ਼ਨ ਸ਼ੁਰੂ ਹੋ ਗਏ ਅਤੇ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਵਾਛੜਾਂ ਅਤੇ ਹੰਝੂ ਗੈਸ ਦੇ ਗੋਲੇ ਛੱਡੇ ਹਨ। ਇਸ ਦੇ ਨਾਲ ਹੀ ਇਕ ਵਿਦਿਆਰਥੀ ਸੰਗਠਨ ਦੇ ਪੰਜ ਮੈਂਬਰਾਂ ਨੂੰ ਸਰਕਾਰ ਵਿਰੋਧੀ ਪ੍ਰਦਰਸ਼ਨ ਦੇ ਦੋਸ਼ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਨਵੇਂ ਪ੍ਰਦਰਸ਼ਨ ਦੇਸ਼ 'ਚ ਐਮਰਜੈਂਸੀ ਦੀ ਮਿਆਦ ਖਤਮ ਹੋਣ ਦੇ ਤੁਰੰਤ ਬਾਅਦ ਸ਼ੁਰੂ ਹੋ ਗਏ।

ਇਹ ਵੀ ਪੜ੍ਹੋ : ਚੀਨ ਨੂੰ ਚੁਣੌਤੀ ਦਿੰਦੇ ਹੋਏ ਲਿਥੁਆਨੀਆ ਨੇ ਤਾਈਵਾਨ 'ਚ ਆਪਣਾ ਪਹਿਲਾ ਰਾਜਦੂਤ ਕੀਤਾ ਨਿਯੁਕਤ

ਸ਼੍ਰੀਲੰਕ ਬੇਮਿਸਾਲ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਦੇਸ਼ 'ਚ ਈਂਧਨ ਅਤੇ ਹੋਰ ਜ਼ਰੂਰੀ ਵਸਤਾਂ ਦੀ ਭਾਰੀ ਕਮੀ ਹੋ ਗਈ ਹੈ। ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੇ ਜੁਲਾਈ 'ਚ ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਤੋਂ ਬਰ ਚਲੇ ਜਾਣ ਅਤੇ ਵੱਡੇ ਪੱਧਰ 'ਤੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਤੋਂ ਬਾਅਦ ਐਮਰਜੈਂਸੀ ਦਾ ਐਲਾਨ ਕੀਤਾ ਸੀ। ਉਨ੍ਹਾਂ ਵੱਲੋਂ ਲਾਗੂ ਐਮਰਜੈਂਸੀ ਦੀ ਮਿਆਦ ਬੁੱਧਵਾਰ ਅੱਧੀ ਰਾਤ ਨੂੰ ਖਤਮ ਹੋ ਗਈ।

ਇਹ ਵੀ ਪੜ੍ਹੋ : ਕੱਚੇ ਤੇਲ ਦੀ ਦਰਾਮਦ ਅਤੇ ਪ੍ਰਦੂਸ਼ਣ ਘਟਾਉਣ ਲਈ ਬਦਲਵੇਂ ਈਂਧਨ ਦੀ ਵਰਤੋਂ ਜ਼ਰੂਰੀ : ਗਡਕਰੀ

ਵਿਕਰਮਸਿੰਘੇ ਨੇ ਕਿਹਾ ਕਿ ਉਹ ਐਮਰਜੈਂਸੀ ਨੂੰ ਅੱਗੇ ਨਹੀਂ ਵਧਾਉਣਗੇ ਕਿਉਂਕਿ ਦੇਸ਼ 'ਚ ਸਥਿਤੀ ਸਥਿਰ ਹੋ ਰਹੀ ਹੈ ਅਤੇ ਵਿਰੋਧ ਪ੍ਰਦਰਸ਼ਨ ਘੱਟ ਹੋ ਗਏ ਹਨ। ਇੰਟਰ ਯੂਨੀਵਰਸਿਟੀ ਸਟੂਡੈਂਟ ਫੈਡਰੇਸ਼ਨ ਨਾਮਕ ਵਿਦਿਆਰਥੀ ਸੰਗਠਨ ਦੇ ਮੈਂਬਰਾਂ ਨੇ ਵੀਰਵਾਰ ਨੂੰ ਕੋਲੰਬੋ 'ਚ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਪੁਲਸ ਨੇ ਸੰਗਠਨ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ : ਮੰਕੀਪਾਕਸ ਦਾ ਨਾਂ ਬਦਲਣ ਨਾਲ ਖਤਮ ਹੋਵੇਗਾ ਕਲੰਕ : ਅਫਰੀਕਨ ਹੈਲਥ ਏਜੰਸੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News