ਸ਼੍ਰੀਲੰਕਾ ਪੁਲਸ ਦੀ ਵੱਡੀ ਕਾਰਵਾਈ, ਭਾਰਤ ''ਚ ਨਜ਼ਰਬੰਦ ISIS ਦੇ ਚਾਰ ਸ਼ੱਕੀਆਂ ਦੇ ਹੈਂਡਲਰ ਨੂੰ ਕੀਤਾ ਗ੍ਰਿਫ਼ਤਾਰ

06/01/2024 1:28:54 PM

ਕੋਲੰਬੋ (ਭਾਸ਼ਾ): ਸ਼੍ਰੀਲੰਕਾ ਦੀ ਪੁਲਸ ਨੇ ਪਾਬੰਦੀਸ਼ੁਦਾ ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਸੰਗਠਨ ਨਾਲ ਕਥਿਤ ਸਬੰਧਾਂ ਦੇ ਦੋਸ਼ ਵਿਚ ਭਾਰਤ ਦੇ ਅਹਿਮਦਾਬਾਦ ਹਵਾਈ ਅੱਡੇ 'ਤੇ ਗ੍ਰਿਫ਼ਤਾਰ ਕੀਤੇ ਗਏ ਚਾਰ ਸ਼੍ਰੀਲੰਕਾਈ ਨਾਗਰਿਕਾਂ ਦੇ ਸ਼ੱਕੀ ਹੈਂਡਲਰ ਨੂੰ ਗ੍ਰਿਫ਼ਤਾਰ ਕੀਤਾ ਹੈ। 'ਡੇਲੀ ਮਿਰਰ' ਪੋਰਟਲ ਨੇ ਦੱਸਿਆ ਕਿ ਕੋਲੰਬੋ ਵਿੱਚ ਅਪਰਾਧਿਕ ਜਾਂਚ ਵਿਭਾਗ ਨੇ ਗੇਰਾਰਡ ਪੁਸ਼ਪਰਾਜਾ ਓਸਮਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼੍ਰੀਲੰਕਾ ਪੁਲਸ ਨੇ ਉਸ ਦੀ ਗ੍ਰਿਫ਼ਤਾਰੀ ਲਈ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਨੂੰ 20 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਸੀ। 

ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ ਨੇ ਪਹਿਲੀ ਵਾਰ ਮੰਨਿਆ ਕਿ PoK ਉਸ ਦਾ ਹਿੱਸਾ ਨਹੀਂ

ਗੁਜਰਾਤ ਦੇ ਅੱਤਵਾਦ ਰੋਕੂ ਦਸਤੇ (ਏ.ਟੀ.ਐੱਸ.) ਨੇ ਅਹਿਮਦਾਬਾਦ ਦੇ ਹਵਾਈ ਅੱਡੇ ਤੋਂ ਚਾਰ ਸ਼੍ਰੀਲੰਕਾਈ ਨਾਗਰਿਕਾਂ ਨੂੰ ਆਈ.ਐੱਸ.ਆਈ.ਐੱਸ. ਨਾਲ ਸਬੰਧ ਰੱਖਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ। ਇਹ ਲੋਕ 19 ਮਈ ਨੂੰ 'ਇੰਡੀਗੋ' ਦੀ ਫਲਾਈਟ ਰਾਹੀਂ ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਤੋਂ ਚੇਨਈ ਪਹੁੰਚੇ ਸਨ। ਸ਼੍ਰੀਲੰਕਾ ਦੇ ਸੁਰੱਖਿਆ ਬਲਾਂ ਨੂੰ ਸ਼ੱਕ ਹੈ ਕਿ 46 ਸਾਲਾ ਸ਼ੱਕੀ ਉਸਮਾਨ ਇਨ੍ਹਾਂ ਚਾਰ ਸ਼੍ਰੀਲੰਕਾਈ ਨਾਗਰਿਕਾਂ ਦਾ ਹੈਂਡਲਰ ਹੈ। ਸ਼੍ਰੀਲੰਕਾਈ ਅਧਿਕਾਰੀਆਂ ਨੇ ਪਿਛਲੇ ਮਹੀਨੇ ਗੁਜਰਾਤ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਸ਼੍ਰੀਲੰਕਾਈ ਨਾਗਰਿਕਾਂ ਦੀ ਜਾਂਚ ਲਈ ਇੱਕ ਉੱਚ ਪੱਧਰੀ ਕਾਰਵਾਈ ਸ਼ੁਰੂ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News