ਸ਼੍ਰੀਲੰਕਾ ਪੁਲਸ ਨੇ ਸੈਲਾਨੀਆਂ ਦੀ ਸੁਰੱਖਿਆ ਲਈ ਵਧਾਏ ਉਪਾਅ

Wednesday, Oct 23, 2024 - 04:39 PM (IST)

ਕੋਲੰਬੋ (ਯੂ.ਐਨ.ਆਈ.)- ਸ੍ਰੀਲੰਕਾ ਦੀ ਪੁਲਸ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ ਸੈਲਾਨੀਆਂ ਅਤੇ ਨਾਗਰਿਕਾਂ ਨੂੰ ਸੰਭਾਵੀ ਖਤਰਿਆਂ ਤੋਂ ਬਚਾਉਣ ਲਈ ਵਾਧੂ ਕਦਮ ਚੁੱਕ ਰਹੀ ਹੈ। ਅਮਰੀਕੀ ਦੂਤਘਰ ਨੇ ਸ਼੍ਰੀਲੰਕਾ ਦੇ ਪੂਰਬੀ ਤੱਟ 'ਤੇ ਸਥਿਤ ਪ੍ਰਸਿੱਧ ਸੈਰ-ਸਪਾਟਾ ਸਥਾਨ ਅਰੁਗਮ ਖਾੜੀ 'ਚ ਸੰਭਾਵਿਤ ਹਮਲਿਆਂ ਦੀ ਜਾਣਕਾਰੀ ਦਾ ਖੁਲਾਸਾ ਕੀਤਾ ਹੈ। ਪੁਲਸ ਨੇ ਸੈਲਾਨੀਆਂ ਲਈ ਇੱਕ ਹੈਲਪਲਾਈਨ ਨੰਬਰ 1997 ਵੀ ਸ਼ੁਰੂ ਕੀਤਾ ਹੈ ਤਾਂ ਜੋ ਉਨ੍ਹਾਂ ਨੂੰ ਦਰਪੇਸ਼ ਕਿਸੇ ਵੀ ਸੁਰੱਖਿਆ ਸਮੱਸਿਆ ਦੀ ਜਾਣਕਾਰੀ ਦਿੱਤੀ ਜਾ ਸਕੇ। 

ਇੱਕ ਬਿਆਨ ਵਿੱਚ ਪੁਲਸ ਨੇ ਕਿਹਾ ਕਿ ਸਰਕਾਰੀ ਅਨੁਮਾਨਾਂ ਅਨੁਸਾਰ ਆਉਣ ਵਾਲੇ ਮਹੀਨਿਆਂ ਵਿੱਚ ਵੱਡੀ ਗਿਣਤੀ ਵਿੱਚ ਸੈਲਾਨੀਆਂ ਦੇ ਸ਼੍ਰੀਲੰਕਾ ਦਾ ਦੌਰਾ ਕਰਨ ਦੀ ਉਮੀਦ ਹੈ ਅਤੇ ਭਰੋਸਾ ਦਿਵਾਇਆ ਕਿ ਸ਼੍ਰੀਲੰਕਾ ਸਰਕਾਰ ਸਾਰੇ ਸੈਲਾਨੀਆਂ ਦੀ ਸੁਰੱਖਿਆ ਅਤੇ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲੈਂਦੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਏਸ਼ੀਆ ਅਤੇ ਪੂਰਬੀ ਯੂਰਪ ਵਿੱਚ ਚੱਲ ਰਹੇ ਸੰਘਰਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਸ ਸੈਲਾਨੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖੁਫੀਆ ਸੇਵਾਵਾਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਸੁਰੱਖਿਆ ਪ੍ਰੋਗਰਾਮ ਸ਼ੁਰੂ ਕਰੇਗੀ। 

ਪੜ੍ਹੋ ਇਹ ਅਹਿਮ ਖ਼ਬਰ- ਉੱਤਰੀ ਕੋਰੀਆ ਨੇ 1500 ਹੋਰ ਸੈਨਿਕ ਭੇਜੇ ਰੂਸ 

ਪੁਲਸ ਨੇ ਕਿਹਾ ਕਿ ਸ਼੍ਰੀਲੰਕਾ ਟੂਰਿਸਟ ਪੁਲਸ ਨੂੰ ਹੋਰ ਮਜ਼ਬੂਤ ​​ਕੀਤਾ ਜਾਵੇਗਾ। ਪੁਲਸ ਦੇ ਕਾਰਜਕਾਰੀ ਇੰਸਪੈਕਟਰ ਜਨਰਲ ਪ੍ਰਿਅੰਤਾ ਵੀਰਾਸੂਰੀਆ ਨੇ ਸਾਰੇ ਪੁਲਸ ਸਟੇਸ਼ਨਾਂ ਨੂੰ ਸੈਲਾਨੀਆਂ ਦੀ ਸੁਰੱਖਿਆ ਨੂੰ ਪਹਿਲ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸੈਰ-ਸਪਾਟਾ ਸ਼੍ਰੀਲੰਕਾ ਦੇ ਵਿਦੇਸ਼ੀ ਆਮਦਨ ਦੇ ਪ੍ਰਮੁੱਖ ਸਰੋਤਾਂ ਵਿੱਚੋਂ ਇੱਕ ਹੈ। ਇਸ ਸਾਲ 23 ਲੱਖ ਸੈਲਾਨੀ ਅਤੇ 2025 ਵਿੱਚ 30 ਲੱਖ ਸੈਲਾਨੀ ਸ਼੍ਰੀਲੰਕਾ ਆਉਣ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


Vandana

Content Editor

Related News