ਸ਼੍ਰੀਲੰਕਾ ਪੁਲਸ ਨੇ 38 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ

04/28/2024 12:49:01 PM

ਕੋਲੰਬੋ (ਵਾਰਤਾ)- ਸ਼੍ਰੀਲੰਕਾ ਦੀ ਪੁਲਸ ਨੇ ਸ਼ੁੱਕਰਵਾਰ ਰਾਤ ਅਤੇ ਸ਼ਨੀਵਾਰ ਸਵੇਰੇ ਦੋ ਵੱਖ-ਵੱਖ ਛਾਪਿਆਂ ਦੌਰਾਨ 38 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਜ਼ਬਤ ਕੀਤੇ। ਪੁਲਸ ਨੇ ਸ਼ਨੀਵਾਰ ਨੂੰ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ। ਲਿਸ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਪੰਜ ਸ਼ੱਕੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਸ਼ੁੱਕਰਵਾਰ ਰਾਤ ਕੋਲੰਬੋ ਤੋਂ ਲਗਭਗ 15 ਕਿਲੋਮੀਟਰ ਦੂਰ ਬਿਆਗਾਮਾ ਵਿੱਚ 30 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਅਤੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। 

ਪੜ੍ਹੋ ਇਹ ਅਹਿਮ ਖ਼ਬਰ-ਇਰਾਕ 'ਚ ਸਮਲਿੰਗੀ ਸਬੰਧਾਂ 'ਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਪਾਸ, ਅਮਰੀਕਾ ਨੇ ਕੀਤੀ ਆਲੋਚਨਾ

ਪੁਲਸ ਨੇ ਦੱਸਿਆ ਕਿ 30 ਕਿਲੋਗ੍ਰਾਮ ਵਿੱਚ 15 ਕਿਲੋ ਕ੍ਰਿਸਟਲ ਮੇਥਾਮਫੇਟਾਮਾਈਨ, 14 ਕਿਲੋ ਹੈਸ਼ੀਸ਼ ਅਤੇ 900 ਗ੍ਰਾਮ ਹੈਰੋਇਨ ਸ਼ਾਮਲ ਹੈ। ਪੁਲਸ ਦੇ ਬੁਲਾਰੇ ਇੰਸਪੈਕਟਰ ਜਨਰਲ ਪੁਲਸ ਨਿਹਾਲ ਥਲਦੂਵਾ ਅਨੁਸਾਰ ਦਵਾਈਆਂ ਦੀ ਬਾਜ਼ਾਰੀ ਕੀਮਤ ਦਾ ਅਜੇ ਤੱਕ ਅੰਦਾਜ਼ਾ ਨਹੀਂ ਲਗਾਇਆ ਗਿਆ ਹੈ। ਸ਼ਨੀਵਾਰ ਸਵੇਰੇ ਇਕ ਵੱਖਰੀ ਛਾਪੇਮਾਰੀ ਦੌਰਾਨ ਪੁਲਸ ਨੇ 8 ਕਿਲੋ ਤੋਂ ਵੱਧ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਇਹ ਛਾਪੇਮਾਰੀ ਕੋਲੰਬੋ ਦੇ ਉਪਨਗਰ ਮਹਾਰਾਗਾਮਾ ਵਿੱਚ ਕੀਤੀ ਗਈ ਸੀ ਅਤੇ ਨਸ਼ੀਲੇ ਪਦਾਰਥਾਂ ਦੀ ਮਾਰਕੀਟ ਕੀਮਤ 1 ਕਰੋੜ 60 ਲੱਖ ਰੁਪਏ ਸੀ। ਦੋਵਾਂ ਮਾਮਲਿਆਂ 'ਚ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News