ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਜਪਕਸ਼ੇ 13 ਜੁਲਾਈ ਨੂੰ ਦੇਣਗੇ ਅਸਤੀਫਾ

Monday, Jul 11, 2022 - 11:00 AM (IST)

ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਜਪਕਸ਼ੇ 13 ਜੁਲਾਈ ਨੂੰ ਦੇਣਗੇ ਅਸਤੀਫਾ

ਕੋਲੰਬੋ (ਭਾਸ਼ਾ)- ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੂੰ ਅਧਿਕਾਰਤ ਤੌਰ ‘ਤੇ ਕਿਹਾ ਹੈ ਕਿ ਉਹ 13 ਜੁਲਾਈ ਨੂੰ ਅਸਤੀਫ਼ਾ ਦੇ ਦੇਣਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ। ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਜਪਕਸ਼ੇ ਨੇ ਕਿਹਾ ਕਿ ਉਹ ਬੁੱਧਵਾਰ ਨੂੰ ਅਸਤੀਫਾ ਦੇ ਦੇਣਗੇ। 

ਪੜ੍ਹੋ ਇਹ ਅਹਿਮ ਖ਼ਬਰ- ਸ਼੍ਰੀਲੰਕਾ: ਪ੍ਰਧਾਨ ਮੰਤਰੀ ਵਿਕਰਮਸਿੰਘੇ ਦੀ ਨਿੱਜੀ ਰਿਹਾਇਸ਼ ਨੂੰ ਅੱਗ ਲਗਾਉਣ ਦੇ ਦੋਸ਼ 'ਚ ਤਿੰਨ ਲੋਕ ਗ੍ਰਿਫ਼ਤਾਰ

ਰਾਸ਼ਟਰਪਤੀ ਰਾਜਪਕਸ਼ੇ ਨੇ ਆਪਣੇ ਅਸਤੀਫ਼ੇ ਦਾ ਐਲਾਨ ਅਜਿਹੇ ਸਮੇਂ ਕੀਤਾ ਜਦੋਂ ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਧਾਵਾ ਬੋਲਿਆ ਅਤੇ ਦੇਸ਼ ਦੇ ਗੰਭੀਰ ਆਰਥਿਕ ਸੰਕਟ ਨਾਲ ਨਜਿੱਠਣ ਵਿੱਚ ਅਸਫਲ ਰਹਿਣ ਲਈ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਕਿਹਾ। ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਅਧਿਕਾਰਤ ਤੌਰ ‘ਤੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੂੰ ਕਿਹਾ ਹੈ ਕਿ ਉਹ 13 ਜੁਲਾਈ ਨੂੰ ਅਸਤੀਫ਼ਾ ਦੇ ਦੇਣਗੇ। ਵੱਡੇ ਭਰਾ ਮਹਿੰਦਾ ਰਾਜਪਕਸ਼ੇ ਨੇ 9 ਮਈ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News