ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਆਪਣੇ ਮੰਤਰੀ ਮੰਡਲ ''ਚ ਕੀਤਾ ਪਹਿਲਾ ਫੇਰਬਦਲ

Monday, Oct 23, 2023 - 04:30 PM (IST)

ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਆਪਣੇ ਮੰਤਰੀ ਮੰਡਲ ''ਚ ਕੀਤਾ ਪਹਿਲਾ ਫੇਰਬਦਲ

ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੇ ਸੋਮਵਾਰ ਨੂੰ ਆਪਣੇ ਮੰਤਰੀ ਮੰਡਲ ਵਿਚ ਪਹਿਲਾ ਫੇਰਬਦਲ ਕਰਦੇ ਹੋਏ 2 ਮੰਤਰੀਆਂ ਦੇ ਵਿਭਾਗ ਬਦਲ ਦਿੱਤੇ। ਉਨ੍ਹਾਂ ਨੇ ਵਿਰੋਧੀ ਧਿਰ ਦੀ ਇਸ ਆਲੋਚਨਾ ਦੇ ਵਿਚਕਾਰ ਇਹ ਕਦਮ ਚੁੱਕਿਆ ਹੈ ਕਿ ਉਨ੍ਹਾਂ ਦੀ ਯੋਜਨਾ ਨਕਦੀ ਸੰਕਟ ਨਾਲ ਜੂਝ ਰਹੇ ਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੁਲਤਵੀ ਕਰਨ ਦੀ ਹੈ। ਸਿਹਤ ਮੰਤਰੀ ਕੇਹੇਲੀਆ ਰਾਮਬੁਕਵੇਲਾ ਨੂੰ ਹੁਣ ਵਾਤਾਵਰਨ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਦੀ ਕਾਰਜਸ਼ੈਲੀ ਨੂੰ ਲੈ ਕੇ ਕਈ ਹਫ਼ਤਿਆਂ ਤੋਂ ਜਨਤਾ ਵਿੱਚ ਅਸੰਤੁਸ਼ਟੀ ਸੀ।

ਇਹ ਵੀ ਪੜ੍ਹੋ: ਅਮਰੀਕਾ 'ਚ ਕਾਰ ਹਾਦਸੇ ਮਗਰੋਂ 66 ਸਾਲਾ ਜਸਮੇਰ ਸਿੰਘ ਦੀ ਕੁੱਟਮਾਰ, ਇਲਾਜ ਦੌਰਾਨ ਤੋੜਿਆ ਦਮ

ਰਾਮਬੁਕਵੇਲਾ (69) ਵਿਰੁੱਧ ਅਯੋਗਤਾ, ਭ੍ਰਿਸ਼ਟਾਚਾਰ ਅਤੇ ਕੁਪ੍ਰਬੰਧਨ ਦੇ ਦੋਸ਼ ਲਾਉਂਦਿਆਂ ਵਿਰੋਧੀ ਧਿਰ ਨੇ ਸੰਸਦ ਵਿੱਚ ਬੇਭਰੋਸਗੀ ਮਤਾ ਵੀ ਪੇਸ਼ ਕੀਤਾ ਸੀ, ਪਰ ਉਹ ਉਸ ਵਿੱਚ ਬਚ ਗਏ ਸਨ। ਰਾਮਬੁਕਵੇਲਾ ਨੇ 2 ਹਫ਼ਤੇ ਪਹਿਲਾਂ ਇੱਕ ਭਾਰਤੀ ਕੰਪਨੀ ਵੱਲੋਂ ਘਟੀਆ ਦਵਾਈਆਂ ਦੀ ਸਪਲਾਈ ਦੇ ਮਾਮਲੇ ਵਿਚ ਪੁਲਸ ਜਾਂਚ ਦੇ ਹੁਕਮ ਦਿੱਤੇ ਸਨ ਪਰ ਭਾਰਤੀ ਕੰਪਨੀ ਨੇ ਸ਼੍ਰੀਲੰਕਾਈ ਆਯਾਤਕ ਨੂੰ ਅਜਿਹੀ ਕਿਸੇ ਵੀ ਸਪਲਾਈ ਤੋਂ ਇਨਕਾਰ ਕੀਤਾ ਸੀ। ਵਾਤਾਵਰਣ ਮੰਤਰਾਲਾ ਵਿਕਰਮਸਿੰਘੇ ਕੋਲ ਸੀ, ਜਦੋਂ ਅਦਾਲਤ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਸੀ। ਸਿਹਤ ਮੰਤਰਾਲਾ ਹੁਣ ਡਾ. ਰਮੇਸ਼ ਪਥੀਰਾਣਾ ਨੂੰ ਸੌਂਪਿਆ ਗਿਆ ਹੈ, ਜੋ ਉਦਯੋਗ ਮੰਤਰਾਲਾ ਵੀ ਦੇਖ ਰਹੇ ਹਨ। ਵਿਰੋਧੀ ਧਿਰ ਦੇ ਦਾਅਵਿਆਂ ਦੇ ਵਿਚਕਾਰ, ਵਿਕਰਮਾਸਿੰਘੇ ਨੇ ਐਤਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰਪਤੀ ਅਤੇ ਸੰਸਦੀ ਚੋਣਾਂ ਅਗਲੇ ਸਾਲ ਸੰਵਿਧਾਨਕ ਜ਼ਿੰਮੇਵਾਰੀਆਂ ਦੇ ਤਹਿਤ ਹੋਣਗੀਆਂ।

ਇਹ ਵੀ ਪੜ੍ਹੋ: 'ਆਪ੍ਰੇਸ਼ਨ ਅਜੈ' ਤਹਿਤ ਇਜ਼ਰਾਈਲ ਤੋਂ 143 ਲੋਕਾਂ ਨੂੰ ਲੈ ਕੇ 6ਵੀਂ ਫਲਾਈਟ ਦਿੱਲੀ ਹਵਾਈ ਅੱਡੇ 'ਤੇ ਹੋਈ ਲੈਂਡ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News