ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕੀਤੀ ਮੁਲਾਕਾਤ
Thursday, Mar 28, 2024 - 02:04 PM (IST)
ਕੋਲੰਬੋ (ਭਾਸ਼ਾ): ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਸ਼੍ਰੀਲੰਕਾ ਦੀ ਸਿਆਸੀ ਅਤੇ ਸਮਾਜਿਕ-ਆਰਥਿਕ ਤਰੱਕੀ ਦੀਆਂ ਕੋਸ਼ਿਸ਼ਾਂ ਲਈ ਪ੍ਰਧਾਨ ਮੰਤਰੀ ਦਿਨੇਸ਼ ਗੁਣਾਵਰਧਨੇ ਨੂੰ ਲਗਾਤਾਰ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੀਲੰਕਾ ਦੀ ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਚਾਉਣ ਲਈ ਬੀਜਿੰਗ ਨਾਲ ਖੜ੍ਹਾ ਰਹੇਗਾ।
ਪੜ੍ਹੋ ਇਹ ਅਹਿਮ ਖ਼ਬਰ-ਲੰਬੇ ਸਮੇਂ ਤੋਂ ਅਮਰੀਕਾ 'ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਲਈ ਚੰਗੀ ਖ਼ਬਰ
ਪ੍ਰਧਾਨ ਮੰਤਰੀ ਦਫਤਰ ਨੇ ਵੀਰਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਚੀਨ ਅਤੇ ਸ਼੍ਰੀਲੰਕਾ ਨੇ ਬੀਜਿੰਗ ਦੇ ਗ੍ਰੇਟ ਹਾਲ ਵਿਚ ਸ਼ੀ ਅਤੇ ਗੁਣਾਵਰਦੇਨਾ ਵਿਚਕਾਰ ਮੁਲਾਕਾਤ ਦੌਰਾਨ ਦੋਸਤੀ, ਸ਼ਾਂਤੀ, ਆਪਸੀ ਸਨਮਾਨ ਅਤੇ ਕਿਸੇ ਵੀ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਨਾ ਦੇਣ ਦੇ ਅੰਤਰਰਾਸ਼ਟਰੀ ਸਿਧਾਂਤਾਂ ਦੇ ਤਹਿਤ ਕੰਮ ਕਰਨਾ ਜਾਰੀ ਰੱਖਣ ਲਈ ਸਹਿਮਤੀ ਦਿੱਤੀ। ਬਿਆਨ ਅਨੁਸਾਰ, “ਚੀਨੀ ਰਾਸ਼ਟਰਪਤੀ ਨੇ ਸ਼੍ਰੀਲੰਕਾ ਦੇ ਰਾਜਨੀਤਿਕ ਅਤੇ ਸਮਾਜਿਕ-ਆਰਥਿਕ ਪ੍ਰਗਤੀ ਦੇ ਯਤਨਾਂ ਲਈ ਚੀਨ ਦੇ ਨਿਰੰਤਰ ਸਮਰਥਨ ਦਾ ਭਰੋਸਾ ਦਿੱਤਾ। ਚੀਨੀ ਰਾਸ਼ਟਰਪਤੀ ਨੇ ਕਿਹਾ ਕਿ ਚੀਨ ਸ਼੍ਰੀਲੰਕਾ ਦੀ ਆਜ਼ਾਦੀ, ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਲਈ ਹਮੇਸ਼ਾ ਖੜ੍ਹਾ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।