ਸ੍ਰੀ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਦੌਰਾਨ ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ’ਤੇ ਸੰਗਤਾਂ ਨੇ ਲਾਏ ਜੈਕਾਰੇ
Friday, Nov 19, 2021 - 09:06 PM (IST)
ਪਾਕਿਸਤਾਨ (ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਬਹੁਤ ਹੀ ਜਾਹੋ-ਜਲਾਲ ਨਾਲ ਮਨਾਇਆ ਗਿਆ। ਇਸ ਦੌਰਾਨ ਪ੍ਰਕਾਸ਼ ਪੁਰਬ ’ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ’ਚ ਵੱਡੀ ਗਿਣਤੀ ’ਚ ਗੁਰੂ ਨਾਨਕ ਨਾਮਲੇਵਾ ਸੰਗਤਾਂ ਨੇ ਸ਼ਮੂਲੀਅਤ ਕੀਤੀ। ਜਦੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਸੀ, ਉਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਬਾਰੇ ਲੋਕਾਂ ਨੂੰ ਦੱਸਿਆ ਗਿਆ। ਖੇਤੀ ਕਾਨੂੰਨ ਰੱਦ ਹੋਣ ਦਾ ਐਲਾਨ ਸੁਣਦਿਆਂ ਹੀ ਨਗਰ ਕੀਰਤਨ ’ਚ ਭਾਰੀ ਗਿਣਤੀ ’ਚ ਮੌਜੂਦ ਸੰਗਤਾਂ ਨੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਜੈਕਾਰਿਆਂ ਛੱਡ ਕੇ ਕੀਤਾ। ਇਸ ਦੌਰਾਨ ਸੰਗਤਾਂ ਖੁਸ਼ੀ ’ਚ ਕਾਫੀ ਦੇਰ ਤਕ ਜੈਕਾਰੇ ਲਾਉਂਦੀਆਂ ਰਹੀਆਂ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਨੂੰ ਲੈ ਕੇ ਬੋਲੇ ਭਗਵੰਤ ਮਾਨ, ਕਿਹਾ-ਕੇਂਦਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕਿਸਾਨਾਂ ਅੱਗੇ ਪਿਆ ਝੁਕਣਾ
ਜ਼ਿਕਰਯੋਗ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਅੱਜ ਐਲਾਨ ਕੀਤਾ, ਜਿਸ ਨਾਲ ਪੂਰੇ ਦੇਸ਼ ਦੇ ਕਿਸਾਨਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਬੀਤੇ ਸਾਲ ਤੋਂ ਦਿੱਲੀ ਵਿਚ ਪੱਕਾ ਮੋਰਚਾ ਲਾ ਕੇ ਬੈਠੇ ਸਨ ਤੇ ਇਸ ਦੌਰਾਨ ਤਕਰੀਬਨ 800 ਕਿਸਾਨ ਸ਼ਹੀਦ ਵੀ ਹੋ ਗਏ ਹਨ।