ਅਮਰੀਕਾ ’ਚ ਵਿਅਕਤੀ ਨੇ 2 ਬੱਚਿਆਂ ਅਤੇ ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦ ਵੀ ਕੀਤੀ ਖ਼ੁਦਕੁਸ਼ੀ

3/6/2021 5:06:33 PM

ਸੈਂਟ ਲੁਈਸ (ਭਾਸ਼ਾ) : ਅਮਰੀਕਾ ਦੇ ਮਿਸੌਰੀ ਸੂਬੇ ਦੇ ਸੈਂਟ ਲੁਈਸ ਵਿਚ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ 2 ਬੱਚਿਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਇਕ ਹੋਰ ਬੱਚੀ ਨੂੰ ਲੈ ਕੇ ਫਰਾਰ ਹੋ ਗਿਆ। ਬਾਅਦ ਵਿਚ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਇਕ ਅਜਿਹਾ ਦੇਸ਼ ਜਿਥੇ ਇਕ ਵੀ ਅਪਰਾਧੀ ਨਹੀ, ਜੇਲ੍ਹਾਂ ਬੰਦ ਹੋਣ ਕੰਢੇ

ਪੁਲਸ ਨੇ ਦੱਸਿਆ ਕਿ ਬੱਚੀ ਨੂੰ ਬਰਾਮਦ ਕਰ ਲਿਆ ਗਿਆ ਹੈ। ਸੈਂਟ ਲੁਈਸ ਕਾਊਂਟੀ ਦੇ ਪੁਲਸ ਬੁਲਾਰੇ ਟਰੈਕੀ ਪਾਨਸ ਨੇ ਦੱਸਿਆ ਕਿ ਇਸ ਕਤਲਕਾਂਡ ਨੂੰ ਵੀਰਵਾਰ ਨੂੰ ਦੇਰ ਰਾਤ ਅੰਜ਼ਾਮ ਦਿੱਤਾ ਗਿਆ। ਪੁਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰੋਜੇਨ ਮੈਕੁਲੀ (34), ਉਸ ਦੇ 13 ਸਾਲ ਦੇ ਪੁੱਤਰ ਕੇ.ਜਾਨਸਨ ਅਤੇ 6 ਸਾਲ ਦੀ ਧੀ ਕੇਲੀ ਬਰੁਕਸ ਦੇ ਰੂਪ ਵਿਚ ਕੀਤੀ ਗਈ ਹੈ।

ਇਹ ਵੀ ਪੜ੍ਹੋ: PM ਮੋਦੀ ਨੂੰ ਵਾਤਾਵਰਣ ਦੇ ਖੇਤਰ ’ਚ ਉਨ੍ਹਾਂ ਦੇ ਯੋਗਦਾਨ ਲਈ ਮਿਲਿਆ ਅੰਤਰਰਾਸ਼ਟਰੀ ਐਵਾਰਡ

ਪੁਲਸ ਨੂੰ ਇਸ ਗੱਲ ਦੀ ਜਾਣਕਾਰੀ ਮਿਲੀ ਕਿ ਮੈਕੁਲੀ ਦੀ 1 ਸਾਲ ਦੀ ਧੀ ਨੂੰ ਉਸ ਦਾ ਪਤੀ ਅਤੇ ਮਾਮਲੇ ਦਾ ਸ਼ੱਕੀ ਬੌਬੀ ਮੈਕੁਲੀ ਤੀਜਾ ਆਪਣੇ ਨਾਲ ਲੈ ਗਿਆ ਹੈ। ਬੌਬੀ ਇਸ ਬੱਚੀ ਦਾ ਜੈਵਿਕ ਪਿਤਾ ਹੈ। ਅਦਾਲਤ ਦੇ ਰਿਕਾਰਡ ਤੋਂ ਪਤਾ ਲੱਗਾ ਹੈ ਕਿ ਬੌਬੀ ਨੇ 28 ਫਰਵਰੀ ਨੂੰ ਤਲਾਕ ਲਈ ਅਰਜ਼ੀ ਦਿੱਤੀ ਸੀ। ਬੌਬੀ ਗੋਲੀਬਾਰੀ ਵਿਚ ਮਾਰੇ ਗਏ ਦੋਵਾਂ ਬੱਚਿਆਂ ਦਾ ਜੈਵਿਕ ਪਿਤਾ ਨਹੀਂ ਸੀ।

ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਪੰਜਾਬਣ ਨੇ ਸਿਰਜਿਆ ਇਤਿਹਾਸ, ਪੁਲਸ 'ਚ ਭਰਤੀ ਹੋ ਵਧਾਇਆ ਦੇਸ਼ ਦਾ ਮਾਣ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।  


cherry

Content Editor cherry