ਲੈਟਨ ਦੇ ਜੰਗਲਾਂ ''ਚ ਲੱਗੀ ਅੱਗ ਮਗਰੋਂ ਐਮਰਜੈਂਸੀ ਹਾਲਾਤਾਂ ਦਾ ਐਲਾਨ, ਲੋਕਾਂ ਨੂੰ ਸੁਰੱਖਿਅਤ ਥਾਵਾਂ ''ਤੇ ਜਾਣ ਦੀ ਸਲਾਹ

Thursday, Jul 03, 2025 - 01:11 AM (IST)

ਲੈਟਨ ਦੇ ਜੰਗਲਾਂ ''ਚ ਲੱਗੀ ਅੱਗ ਮਗਰੋਂ ਐਮਰਜੈਂਸੀ ਹਾਲਾਤਾਂ ਦਾ ਐਲਾਨ, ਲੋਕਾਂ ਨੂੰ ਸੁਰੱਖਿਅਤ ਥਾਵਾਂ ''ਤੇ ਜਾਣ ਦੀ ਸਲਾਹ

ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੈਟਨ ਇਲਾਕੇ ਦੇ ਜੰਗਲੀ ਖੇਤਰ ਵਿੱਚ ਲੱਗੀ ਭਿਆਨਕ ਅੱਗ ਦਾ ਪ੍ਰਕੋਪ ਵਧਣ ਕਾਰਨ ਉੱਥੇ ਐਮਰਜੈਂਸੀ ਹਾਲਾਤਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਸਥਾਨਕ ਲੋਕਾਂ ਨੂੰ ਉਥੋਂ ਤੁਰੰਤ ਸੁਰੱਖਿਅਤ ਥਾਵਾਂ 'ਤੇ ਚਲੇ ਜਾਣ ਦੀ ਸਲਾਹ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : 11ਵੀਂ ਵਰਲਡ ਪੰਜਾਬੀ ਕਾਨਫਰੰਸ ; ਸੰਤ ਸੀਚੇਵਾਲ ਤੇ ਨਿਰਮਲ ਰਿਸ਼ੀ ਨੂੰ ਕੀਤਾ ਗਿਆ ਸਨਮਾਨਤ

ਤੇਜ਼ੀ ਨਾਲ ਫੈਲੀ ਇਸ ਭਿਆਨਕ ਅੱਗ 'ਤੇ ਕਾਬੂ ਪਾਉਣ ਲਈ ਸਬੰਧਿਤ ਅਧਿਕਾਰੀਆਂ ਵੱਲੋਂ ਬਚਾਅ ਕਾਰਜ ਲਗਾਤਾਰ ਜਾਰੀ ਹਨ। ਸਥਾਨਕ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਣ ਦੇ ਯਤਨ ਕੀਤੇ ਜਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News