ਪੰਜਾਬਣ ਮਨਦੀਪ ਕੌਰ ਦੀ ਖ਼ੁਦਕੁਸ਼ੀ ਨੂੰ ਲੈ ਕੇ ਭਾਰਤੀ ਦੂਤਘਰ ਦਾ ਬਿਆਨ ਆਇਆ ਸਾਹਮਣੇ, ਕਹੀ ਇਹ ਗੱਲ

Sunday, Aug 07, 2022 - 08:32 PM (IST)

ਪੰਜਾਬਣ ਮਨਦੀਪ ਕੌਰ ਦੀ ਖ਼ੁਦਕੁਸ਼ੀ ਨੂੰ ਲੈ ਕੇ ਭਾਰਤੀ ਦੂਤਘਰ ਦਾ ਬਿਆਨ ਆਇਆ ਸਾਹਮਣੇ, ਕਹੀ ਇਹ ਗੱਲ

ਇੰਟਰਨੈਸ਼ਨਲ ਡੈਸਕ : ਅਮਰੀਕਾ ’ਚ ਪੰਜਾਬਣ ਮਨਦੀਪ ਕੌਰ ਵੱਲੋਂ ਕੀਤੀ ਖ਼ੁਦਕੁਸ਼ੀ ਤੋਂ ਬਾਅਦ ਭਾਰਤੀ ਦੂਤਘਰ ਦਾ ਬਿਆਨ ਸਾਹਮਣੇ ਆਇਆ ਹੈ। ਨਿਊਯਾਰਕ ’ਚ ਭਾਰਤੀ ਦੂਤਘਰ ਨੇ ਇਕ ਬਿਆਨ ਜਾਰੀ ਕਰਕੇ ਕਿਹਾ,  ‘‘ਅਸੀਂ ਮਨਦੀਪ ਕੌਰ ਦੀ ਅਤਿ ਦੁਖਦਾਈ ਹਾਲਾਤ ’ਚ ਹੋਈ ਮੌਤ ਤੋਂ ਬਹੁਤ ਦੁਖੀ ਹਾਂ। ਅਸੀਂ ਸੰਘੀ ਅਤੇ ਸਥਾਨਕ ਪੱਧਰ ’ਤੇ ਅਮਰੀਕੀ ਅਧਿਕਾਰੀਆਂ ਦੇ ਨਾਲ-ਨਾਲ ਭਾਈਚਾਰੇ ਦੇ ਸੰਪਰਕ ’ਚ ਹਾਂ।’’ 30 ਸਾਲਾ ਭਾਰਤੀ ਮੂਲ ਦੀ ਔਰਤ ਨੇ ਕਥਿਤ ਤੌਰ ’ਤੇ ਪਤੀ ਵੱਲੋਂ ਘਰੇਲੂ ਹਿੰਸਾ ਕਾਰਨ ਖ਼ੁਦਕੁਸ਼ੀ ਕਰ ਲਈ ਸੀ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗਾ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਜ਼ਿਕਰਯੋਗ ਹੈ ਕਿ ਮਨਦੀਪ ਕੌਰ (30) ਨੇ 3 ਅਗਸਤ ਨੂੰ ਇਕ ਵੀਡੀਓ ਆਨਲਾਈਨ ਜਾਰੀ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ ਸੀ, ਜਿਸ ’ਚ ਉਸ ਨੇ ਆਪਣੇ ਪਤੀ ਰਣਜੋਧਬੀਰ ਸਿੰਘ ਸੰਧੂ ਵੱਲੋਂ ਘਰੇਲੂ ਹਿੰਸਾ ਬਾਰੇ ਗੱਲ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ ਇਥੋਂ ਦਾ ਭਾਰਤੀ ਕੌਂਸਲੇਟ ਮਾਮਲੇ ਦੀ ਜਾਂਚ ਕਰ ਰਿਹਾ ਹੈ ਅਤੇ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ। ਮਨਦੀਪ ਕੌਰ ਦੀਆਂ ਚਾਰ ਅਤੇ ਛੇ ਸਾਲ ਦੀਆਂ ਦੋ ਧੀਆਂ ਹਨ।

 


author

Manoj

Content Editor

Related News