ਕੈਨੇਡਾ ਗਏ ਵਿਦਿਆਰਥੀਆਂ ਨੂੰ ਲੈ ਕੇ ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜ਼ਰ ਦਾ ਅਹਿਮ ਬਿਆਨ

Saturday, May 27, 2023 - 10:43 AM (IST)

ਕੈਨੇਡਾ ਗਏ ਵਿਦਿਆਰਥੀਆਂ ਨੂੰ ਲੈ ਕੇ ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜ਼ਰ ਦਾ ਅਹਿਮ ਬਿਆਨ

ਇੰਟਰਨੈਸ਼ਨਲ ਡੈਸਕ : ਕੈਨੇਡਾ ਗਏ ਵਿਦਿਆਰਥੀਆਂ ਨੂੰ ਲੈ ਕੇ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜ਼ਰ (Sean Fraser) ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਸਾਨ ਫਰੇਜ਼ਰ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਅੰਤਰਰਾਸ਼ਟਰੀ ਵਿਦਿਆਰਥੀ ਕੇਸਾਂ 'ਚ ਲਾਏ ਜਾ ਰਹੇ ਜਾਅਲੀ ਦਾਖਲਾ ਪੱਤਰਾਂ ਦੀ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਉਹ ਦੋਸ਼ੀਆਂ ਦੀ ਪਛਾਣ ਕਰਨ ਧਿਆਨ ਕੇਂਦਰਿਤ ਕਰ ਰਹੇ ਹਨ, ਨਾ ਕਿ ਪੀੜਤਾਂ ਨੂੰ ਸਜ਼ਾ ਦੇਣ ਵੱਲ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਕੈਨੇਡਾ ਨੂੰ ਬਹੁਤ ਦੇਣ ਹੈ ਤੇ ਅਸੀਂ ਠੱਗੀ ਦੇ ਸ਼ਿਕਾਰ ਵਿਦਿਅਰਥੀਆਂ ਦਾ ਇਕ-ਇਕ ਕੇਸ ਦੇਖ ਕੇ ਪੀੜਤਾਂ ਦੀ ਮਦਦ ਲਈ ਵਚਨਬੱਧ ਹਾਂ। ਦੱਸ ਦੇਈਏ ਕਿ ਫਰੈਂਡਜ਼ ਆਫ ਕੈਨੇਡਾ ਐਂਡ ਇੰਡੀਆ ਫਾਊਂਡੇਸ਼ਨ ਦੇ ਲਗਾਤਾਰ ਯਤਨਾਂ ਤੋਂ ਬਾਅਦ ਕੈਨੇਡਾ ਸਰਕਾਰ ਦਾ ਇਹ ਬਿਆਨ ਆਇਆ ਹੈ। ਫਰੈਂਡਜ਼ ਆਫ ਕੈਨੇਡਾ ਐਂਡ ਇੰਡੀਆ ਫਾਊਂਡੇਸ਼ਨ ਲਗਾਤਾਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਿਹਾ ਸੀ।

ਇਹ ਵੀ ਪੜ੍ਹੋ : ਅਜਬ-ਗਜ਼ਬ : ਨੀਦਰਲੈਂਡ ਦੇ ਇਸ ਖੂਬਸੂਰਤ ਪਿੰਡ ’ਚ ਨਹੀਂ ਹਨ ਸੜਕਾਂ, ਨਾ ਹੀ ਲੋਕ ਰੱਖਦੇ ਹਨ ਬਾਈਕ ਤੇ ਕਾਰ

PunjabKesari

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜ਼ਰ ਵੱਲੋਂ ਦਿੱਤਾ ਗਿਆ ਇਹ ਬਿਆਨ ਪੰਜਾਬ ਤੋਂ ਆਏ ਉਨ੍ਹਾਂ ਵਿਦਿਆਰਥੀਆਂ ਨੂੰ ਬਹੁਤ ਵੱਡਾ ਹੌਸਲਾ ਦੇਣ ਵਾਲਾ ਹੈ, ਜਿਨ੍ਹਾਂ ਦੇ ਸਿਰ 'ਤੇ ਜਾਅਲੀ ਦਾਖਲਾ ਪੱਤਰਾਂ ਕਾਰਨ ਕੈਨੇਡਾ ਤੋਂ ਡਿਪੋਰਟ ਹੋਣ ਦੀ ਤਲਵਾਰ ਲਟਕ ਰਹੀ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News